ਗੋਲੀਬਾਰੀ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰ
08:45 AM Jun 08, 2024 IST
ਅੰਮ੍ਰਿਤਸਰ (ਟਨਸ): ਇਕ ਵਕੀਲ ’ਤੇ ਕੁਝ ਦਿਨ ਪਹਿਲਾਂ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਦੌਰਾਨ ਇਸ ਮਾਮਲੇ ਵਿਚ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਇੱਕ ਪੁਲੀਸ ਅਧਿਕਾਰੀ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਜਾਂਚ ਅਜੇ ਜਾਰੀ ਹੈ। ਪੁਲੀਸ ਨੇ ਇਸ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਪਰ ਉਨ੍ਹਾਂ ਦੇ ਨਾਂ ਗੁਪਤ ਰੱਖੇ ਗਏ ਹਨ ਕਿਉਂਕਿ ਇਸ ਨਾਲ ਜਾਂਚ ਵਿੱਚ ਰੁਕਾਵਟ ਆ ਸਕਦੀ ਹੈ।
Advertisement
Advertisement