For the best experience, open
https://m.punjabitribuneonline.com
on your mobile browser.
Advertisement

ਸਰਹੱਦ ਪਾਰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਕਾਬੂ

09:13 AM Oct 10, 2024 IST
ਸਰਹੱਦ ਪਾਰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਕਾਬੂ
ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਅਕਤੂਬਰ
ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿੱਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਦੋਵੇਂ ਪਿੰਡ ਰੋੜਾਂਵਾਲਾ ਅਤੇ ਜੋਤਾ ਸਿੰਘ ਵਾਸੀ ਪਿੰਡ ਚੜਤੇਵਾਲੀ ਅੰਮ੍ਰਿਤਸਰ ਵਜੋਂ ਹੋਈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਜੋਤਾ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਥਾਣਾ ਛੇਹਰਟਾ ਦੀਆਂ ਟੀਮਾਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀਆਂ ਨੇ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੇ ਗਏ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ ਅਤੇ ਇਸ ਨੂੰ ਆਪਣੇ ਘਰ ਨਿਊ ਅਜਨਾਲਾ ਕਲੋਨੀ ਵਿੱਚ ਛੁਪਾ ਦਿੱਤਾ ਹੈ। ਮਗਰੋਂ ਡੀਸੀਪੀ ਸਿਟੀ ਅਭਿਮੰਨਿਊ ਰਾਣਾ ਅਤੇ ਏਸੀਪੀ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਹੇਠ ਥਾਣਾ ਛੇਹਰਟਾ ਅੰਮ੍ਰਿਤਸਰ ਦੀ ਪੁਲੀਸ ਟੀਮ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਇੱਕ ਘਰ ਵਿੱਚੋਂ ਗ੍ਰਿਫ਼ਤਾਰ ਕਰ ਲਿਆ।

Advertisement

Advertisement
Advertisement
Author Image

Advertisement