ਜਬਰਨ ਵਸੂਲੀ ਦੇ ਮਾਮਲੇ ’ਚ ਤਿੰਨ ਗ੍ਰਿਫ਼ਤਾਰ
11:05 AM Oct 27, 2024 IST
Advertisement
ਪੱਤਰ ਪ੍ਰੇਕ
ਕਾਲਾਂਵਾਲੀ, 26 ਅਕਤੂਬਰ
ਥਾਣਾ ਕਾਲਾਂਵਾਲੀ ਪੁਲੀਸ ਨੇ ਜਬਰੀ ਵਸੂਲੀ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਜਗਦੀਪ ਸਿੰਘ, ਚਮਕੌਰ ਸਿੰਘ ਵਾਸੀ ਨੇੜੇ ਕੰਡਾ ਫੈਕਟਰੀ ਕਾਲਾਂਵਾਲੀ ਅਤੇ ਸਰਵਜੀਤ ਸਿੰਘ ਵਾਸੀ ਪਿੰਡ ਦੇਸੂਮਲਕਾਣਾ ਜ਼ਿਲ੍ਹਾ ਸਿਰਸਾ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਲਾਂਵਾਲੀ ਦੇ ਥਾਣਾ ਇੰਚਾਰਜ ਰਾਮਫਲ ਨੇ ਦੱਸਿਆ ਕਿ 25 ਅਕਤੂਬਰ ਨੂੰ ਸੰਦੀਪ ਕੁਮਾਰ ਵਾਸੀ ਵਾਰਡ ਨੰਬਰ 3, ਮੰਡੀ ਕਾਲਾਂਵਾਲੀ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਵੱਲੋਂ ਉਸ ਦੀ ਦੁਕਾਨ ’ਚ ਜਬਰਦਸਤੀ ਦਾਖਲ ਹੋ ਕੇ ਫਿਰੌਤੀ ਦੀ ਮੰਗ ਕਰਨ ’ਤੇ ਕੇਸ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਦੇ ਕਬਜ਼ੇ ’ਚੋਂ ਦੋ ਮੋਬਾਈਲ ਅਤੇ ਨਕਦੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
Advertisement