ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੀਲੀਆਂ ਦਵਾਈਆਂ ਬਣਾਉਣ ਤੇ ਸਪਲਾਈ ਕਰਨ ਦੇ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰ

07:00 AM May 23, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਮਈ
ਬੱਦੀ ਵਿੱਚ ਇੱਕ ਦਵਾਈਆਂ ਬਣਾਉਣ ਵਾਲੀ ਕੰਪਨੀ ਤੋਂ ਚਲਾਏ ਜਾ ਰਹੇ ਅੰਤਰਰਾਜੀ ਨਸ਼ੀਲੀ ਦਵਾਈਆਂ ਬਣਾਉਣ ਅਤੇ ਸਪਲਾਈ ਕਰਨ ਵਾਲੇ ਰੈਕੇਟ ਦੀ ਚਲ ਰਹੀ ਜਾਂਚ ਦੌਰਾਨ ਪੰਜਾਬ ਪੁਲੀਸ ਦੇ ਨਸ਼ਾ ਵਿਰੋਧੀ ਵਿੰਗ ਸਪੈਸ਼ਲ ਟਾਸਕ ਫੋਰਸ ਨੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਾਮਲ ਤਿੰਨ ਹਰਿਦੁਆਰ ਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਨੁਸਾਰ ਉਨ੍ਹਾਂ ਅਕਤੂਬਰ 2023 ਤੋਂ ਦਸੰਬਰ 2023 ਤੱਕ ਸਿਰਫ ਤਿੰਨ ਮਹੀਨਿਆਂ ਵਿੱਚ ਅਲਪਰਾਜ਼ੋਲਮ ਦੀਆਂ 1,18,8000 ਗੋਲੀਆਂ ਵੇਚੀਆਂ ਹਨ। ਮੁਲਜ਼ਮਾਂ ਦੀ ਪਛਾਣ ਵਿਸ਼ੂ ਕੁਮਾਰ ਉਰਫ਼ ਵਿਸ਼ਾਲ ਕੁਮਾਰ, ਅਭਿਸ਼ੇਕ ਚੌਹਾਨ ਅਤੇ ਨਿਖਿਲ ਗਰਗ ਸਾਰੇ ਵਾਸੀ ਰਾਵਲੀ ਮਹਿਦੂਦ, ਹਰਿਦੁਆਰ ਵਜੋਂ ਹੋਈ ਹੈ। ਜਾਂਚ ਕਰ ਰਹੇ ਡੀਐੱਸਪੀ ਸ੍ਰੀ ਮਹਾਜਨ ਨੇ ਦੱਸਿਆ ਕਿ ਇਨ੍ਹਾਂ ਦੀ ਗ੍ਰਿਫਤਾਰੀ ਨਾਲ ਐਸਟੀਐਫ ਨੇ ਹੁਣ ਤੱਕ ਇਸ ਰੈਕੇਟ ਵਿੱਚ ਕੁੱਲ 10 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਤਿੰਨਾਂ ਵਿਅਕਤੀਆਂ ਵਲੋਂ ਸਹਾਰਨਪੁਰ ਇਲਾਕੇ ’ਚ ਸ੍ਰੀ ਸ਼ਾਮ ਮੈਡੀਕਲ ਦੇ ਨਾਂ ‘ਤੇ ਫਰਜ਼ੀ ਫਰਮ ਬਣਾਈ ਹੋਈ ਸੀ। ਪੜਤਾਲ ਦੌਰਾਨ ਪਤਾ ਲੱਗਾ ਕਿ ਇਸ ਨਾਂ ਦਾ ਕੋਈ ਮੈਡੀਕਲ ਸਟੋਰ ਨਹੀਂ ਸੀ। ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਦੱਸੇ ਪਤੇ ’ਤੇ ਪਹੁੰਚਣ ਤੋਂ ਪਹਿਲਾਂ ਰਸਤੇ ਵਿੱਚ ਹੀ ਨਸ਼ੀਲੀਆਂ ਦਵਾਈਆ ਦੀ ਖੇਪ ਪ੍ਰਾਪਤ ਕਰਦੇ ਸਨ ਅਤੇ ਇਸ ਨੂੰ ਵੱਖ ਵੱਖ ਥਾਵਾਂ ’ਤੇ ਸਪਲਾਈ ਕਰਦੇ ਸਨ। ਪੁਲੀਸ ਅਧਿਕਾਰੀ ਨੇ ਕਿਹਾ ਕਿ ਤਿੰਨਾਂ ਨੂੰ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਪੁਲੀਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।

Advertisement

Advertisement
Advertisement