ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਜ਼ਰਾਇਲੀ ਔਰਤ ਦਾ ਪਰਸ ਖੋਹਣ ਦੇ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰ

08:00 AM Sep 30, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਸਤੰਬਰ
ਪੁਲੀਸ ਨੇ ਇਜ਼ਰਾਇਲੀ ਨਾਗਰਿਕ ਔਰਤ ਦਾ ਪਰਸ ਖੋਹਣ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਖੋਹਿਆ ਹੋਇਆ ਪਰਸ, ਹੈੱਡਫੋਨ ਅਤੇ ਵਾਰਦਾਤ ਵੇਲੇ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਸ਼ਨਾਖਤ ਰਸ਼ਪਾਲ ਸਿੰਘ (19) ਅਤੇ ਗੌਤਮ ਸਿੰਘ (19) ਵਜੋਂ ਹੋਈ ਹੈ। ਇਨ੍ਹਾਂ ਦਾ ਤੀਜਾ ਸਾਥੀ ਨਾਬਾਲਗ ਹੈ। ਡੀਸੀਪੀ ਅਭੀਮੰਨਿਊ ਰਾਣਾ ਨੇ ਦੱਸਿਆ ਕਿ 23 ਸਤੰਬਰ ਦੀ ਬਾਅਦ ਦੁਪਹਿਰ ਇਜ਼ਰਾਇਲੀ ਔਰਤ ਆਟੋ ਰਿਕਸ਼ਾ ’ਤੇ ਰੀਟਰੀਟ ਰਸਮ ਦੇਖਣ ਜਾ ਰਹੀ ਸੀ। ਜਿਵੇਂ ਹੀ ਆਟੋ ਰਿਕਸ਼ਾ ਛੇਹਹਟਾ ਚੌਕ ਤੋਂ ਅੱਗੇ ਪੁੱਜਾ ਤਾਂ ਤਿੰਨ ਮੋਟਰਸਾਈਕਲ ਸਵਾਰਾਂ ਨੇ ਇਸ ਔਰਤ ਦਾ ਪਰਸ ਖੋਹ ਲਿਆ ਅਤੇ ਫਰਾਰ ਹੋ ਗਏ। ਪੁਲੀਸ ਨੇ ਇਸ ਸਬੰਧੀ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement

Advertisement