ਡੇਰੇ ਦੇ ਸੇਵਾਦਾਰ ਦੇ ਕਤਲ ਮਾਮਲੇ ’ਚ ਤਿੰਨ ਕਾਬੂ
06:31 AM Jan 23, 2025 IST
Advertisement
ਪੱਤਰ ਪ੍ਰੇਰਕ
ਬਠਿੰਡਾ, 22 ਜਨਵਰੀ
ਪਿੰਡ ਦਾਨ ਸਿੰਘ ਵਾਲਾ ਦੇ ਡੇਰਾ ਭਗਤ ਰਾਮ ਦੇ ਮੁੱਖ ਸੇਵਾਦਾਰ ਬਖਤੌਰ ਦਾਸ ਦੇ ਕਤਲ ਮਾਮਲੇ ਵਿੱਚ ਸਥਾਨਕ ਪੁਲੀਸ ਨੇ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਖੁਲਾਸਾ ਬਠਿੰਡਾ ਦੀ ਐੱਸਐੱਸਪੀ ਅਮਨੀਤ ਕੌਂਡਲ ਨੇ ਕੀਤਾ ਹੈ। ਪੁਲੀਸ ਨੇ ਇਸ ਕਤਲ ਮਾਮਲੇ ਵਿੱਚ ਸਿਕੰਦਰ ਸਿੰਘ ਉਰਫ਼ ਚਿੱਟੀ ਪੁੱਤਰ ਗੁਰਮੇਲ ਸਿੰਘ ਵਾਸੀ ਸੰਗਤ ਨੂੰ 12 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ ਗੁਰਪ੍ਰੀਤ ਕੌਰ ਪਤਨੀ ਹਰਵਿੰਦਰ ਸਿੰਘ ਵਾਸੀ ਪਰਸਰਾਮ ਨਗਰ ਅਤੇ ਰਮਨਦੀਪ ਸਿੰਘ ਉਰਫ਼ ਰਮਨ ਪੁੱਤਰ ਹਰਜਿੰਦਰ ਸਿੰਘ ਵਾਸੀ ਗੋਪਾਲ ਨਗਰ, ਬਠਿੰਡਾ ਨੂੰ 20 ਜਨਵਰੀ 2025 ਨੂੰ ਗ੍ਰਿਫਤਾਰ ਕਰਦੇ ਹੋਏ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਰਵਿੰਦਰ ਸਿੰਘ ਤੇ ਥਾਣਾ ਮੁਖੀ ਜਸਵਿੰਦਰ ਕੌਰ ਨੇ ਦੱਸਿਆ ਕਿ ਉਕਤ ਡੇਰੇ ਦੇ ਮੁੱਖੀ ਨੂੰ ਲੰਘੇ ਵਰ੍ਹੇ 2024 ਦੇ 23 ਦਸੰਬਰ ਨੂੰ ਕੁਝ ਵਿਅਕਤੀਆ ਵੱਲੋਂ ਅਗਵਾਹ ਕਰ ਲਿਆ ਸੀ, ਜਿਸ ਦੀ ਬਾਅਦ ’ਚ ਲਾਸ਼ ਬਰਾਮਦ ਹੋਈ ਸੀ।
Advertisement
Advertisement
Advertisement