ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਅਦਬੀ ਕਾਂਡ ਦੇ ਮੁੱਖ ਸਾਜਿ਼ਸ਼ਘਾੜੇ ਡੇਰਾ ਪ੍ਰੇਮੀ ਸਣੇ ਤਿੰਨ ਗ੍ਰਿਫ਼ਤਾਰ

07:09 AM Feb 10, 2024 IST

ਜਸਵੰਤ ਜੱਸ
ਫ਼ਰੀਦਕੋਟ, 9 ਫ਼ਰਵਰੀ
ਗੁਰੂ ਗ੍ਰੰਥ ਸਾਹਿਬ ਦੀ ਕਥਿਤ ਤੌਰ ’ਤੇ ਬੇਅਦਬੀ ਕਰਨ ਦੇ ਮੁੱਖ ਸਾਜ਼ਿਸ਼ਘਾੜੇ ਅਤੇ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਮੈਂਬਰ ਪ੍ਰਦੀਪ ਕਲੇਰ ਨੂੰ ਫਰੀਦਕੋਟ ਪੁਲਿਸ ਨੇ ਉੱਤਰ ਪ੍ਰਦੇਸ਼ ਤੋਂ ਗ੍ਰਿਫਤਾਰ ਕਰ ਲਿਆ ਹੈ। ਸੂਚਨਾ ਅਨੁਸਾਰ ਪ੍ਰਦੀਪ ਕਲੇਰ ਦੇ ਨਾਲ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿੰਨਾਂ ਵਿੱਚ ਇੱਕ ਔਰਤ ਵੀ ਸ਼ਾਮਿਲ ਹੈ। ਬੇਅਦਬੀ ਕਾਂਡ ਦੇ ਤਿੰਨ ਕੇਸਾਂ ਵਿੱਚ ਪ੍ਰਦੀਪ ਕਲੇਰ ਨੂੰ ਉਸਦੇ ਸਾਥੀਆਂ ਸਮੇਤ ਭਗੌੜਾ ਐਲਾਨਿਆ ਗਿਆ ਹੈ। ਫਰੀਦਕੋਟ ਪੁਲਿਸ ਪ੍ਰਦੀਪ ਕਲੇਰ ਅਤੇ ਉਸ ਦੇ ਬਾਕੀ ਤਿੰਨ ਸਾਥੀਆਂ ਦੀ ਜਾਇਦਾਦ ਦੀ ਜਾਂਚ ਕਰ ਰਹੀ ਸੀ। ਇਸੇ ਦੌਰਾਨ ਪਤਾ ਲੱਗਾ ਕਿ ਪ੍ਰਦੀਪ ਕਲੇਰ ਉੱਤਰ ਪ੍ਰਦੇਸ਼ ਵਿੱਚ ਰਹਿ ਰਿਹਾ ਹੈ। ਇੱਕ ਫੋਟੋ ਸੋਸ਼ਲ ਮੀਡੀਆ ਤੇ ਆਉਣ ਮਗਰੋਂ ਸੀ.ਆਈ.ਏ ਸਟਾਫ ਫਰੀਦਕੋਟ ਦੀ ਇੱਕ ਟੀਮ ਨੇ ਉੱਤਰ ਪ੍ਰਦੇਸ਼ ਵਿੱਚ ਛਾਪੇਮਾਰੀ ਕੀਤੀ ਸੀ ਜਿੱਥੋਂ ਪ੍ਰਦੀਪ ਕਲੇਰ ਅਤੇ ਦੋ ਹੋਰ ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ। ਪ੍ਰਦੀਪ ਕਲੇਰ ਅਤੇ ਉਸ ਦੇ ਤਿੰਨ ਸਾਥੀਆਂ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਕਰਕੇ ਉਸ ਦੇ ਪੱਤਰੇ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਛਾਪਣ ਦੇ ਦੋਸ਼ ਲੱਗੇ ਸਨ।

Advertisement

Advertisement