For the best experience, open
https://m.punjabitribuneonline.com
on your mobile browser.
Advertisement

ਨਸ਼ੀਲੇ ਪਦਾਰਥਾਂ ਸਮੇਤ ਤਿੰਨ ਕਾਬੂ

07:45 AM Jan 01, 2024 IST
ਨਸ਼ੀਲੇ ਪਦਾਰਥਾਂ ਸਮੇਤ ਤਿੰਨ ਕਾਬੂ
Advertisement

ਪੱਤਰ ਪ੍ਰੇਰਕ
ਮਾਨਸਾ, 31 ਦਸੰਬਰ
ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਸੀਨੀਅਰ ਕਪਤਾਨ ਪੁਲੀਸ ਡਾ. ਨਾਨਕ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਕਰਮਜੀਤ ਸਿੰਘ ਵਾਸੀ ਪਿੰਡ ਕਲੀਪੁਰ ਨੂੰ 15 ਕਿਲੋਗ੍ਰਾਮ ਭੁੱਕੀ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬੀਰਬਲ ਸਿੰਘ ਉਰਫ਼ ਬੱਲ ਵਾਸੀ ਪਿੰਡ ਪਿੱਪਲੀਆਂ ਪਾਸੋਂ 45 ਨਸ਼ੀਲੇ ਕੈਪਸੂਲਾਂ ਦੀ ਬਰਾਮਦਗੀ ਕੀਤੀ ਗਈ ਹੈ, ਜਦੋਂ ਕਿ ਨਾਮਾਂ ਵਾਸੀ ਪਿੰਡ ਭਾਈਦੇਸਾ ਨੂੰ 100 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਫੜ੍ਹੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Advertisement

Advertisement
Advertisement
Author Image

Advertisement