For the best experience, open
https://m.punjabitribuneonline.com
on your mobile browser.
Advertisement

ਧੋਖਾਧੜੀ ਦੇ ਦੋਸ਼ ਹੇਠ ਸਹਿਕਾਰੀ ਸਭਾ ਦੇ ਪ੍ਰਧਾਨ ਸਣੇ ਤਿੰਨ ਕਾਬੂ

07:49 AM Aug 06, 2024 IST
ਧੋਖਾਧੜੀ ਦੇ ਦੋਸ਼ ਹੇਠ ਸਹਿਕਾਰੀ ਸਭਾ ਦੇ ਪ੍ਰਧਾਨ ਸਣੇ ਤਿੰਨ ਕਾਬੂ
Advertisement

ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 5 ਅਗਸਤ
ਬਰਨਾਲਾ ਦੀ ਵਿਜੀਲੈਂਸ ਟੀਮ ਨੇ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ ਅਤੇ ਦੋ ਮੈਂਬਰਾਂ ਨੂੰ ਸਭਾ ਦੇ ਸੈਕਟਰੀ ਖ਼ਿਲਾਫ਼ ਪਹਿਲਾਂ ਤੋਂ ਦਰਜ ਕੇਸ ਵਿੱਚ ਨਾਮਜ਼ਦ ਕਰਦਿਆਂ ਗ੍ਰਿਫਤਾਰ ਕੀਤਾ ਹੈ। ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ‘ਦਿ ਹਮੀਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮਟਿਡ’ ਦੇ ਸੈਕਟਰੀ ਜਗਤਾਰ ਸਿੰਘ ਖ਼ਿਲਾਫ਼ ਪਹਿਲੀ ਜੂਨ 2021 ਨੂੰ ਦਰਜ ਹੋਏ ਕੇਸ ਦੀ ਅਗਲੀ ਤਫਤੀਸ਼ ਕਰਦਿਆਂ ਸਭਾ ਦੇ ਪ੍ਰਧਾਨ ਦਰਸ਼ਨ ਸਿੰਘ ਅਤੇ ਦੋ ਮੈਂਬਰਾਂ ਕੇਵਲ ਸਿੰਘ ਤੇ ਸੁਰਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਇਨ੍ਹਾਂ ਖ਼ਿਲਾਫ਼ ਸੁਸਾਇਟੀ ਵਿੱਚ ਲਗਪਗ 36 ਲੱਖ ਰੁਪਏ ਦੇ ਘੁਟਾਲੇ ਦੇ ਦੋਸ਼ ਹੇਠ ਕਾਰਵਾਈ ਕੀਤੀ ਗਈ ਹੈ।

Advertisement

Advertisement
Author Image

joginder kumar

View all posts

Advertisement
Advertisement
×