ਦੋ ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
07:54 AM Mar 31, 2024 IST
Advertisement
ਪੱਤਰ ਪ੍ਰੇਰਕ
ਤਰਨ ਤਾਰਨ, 30 ਮਾਰਚ
ਭਿੱਖੀਵਿੰਡ ਪੁਲੀਸ ਨੇ ਨਸ਼ਿਆਂ ਦਾ ਧੰਦਾ ਕਰਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੇ ਇਸ ਨਸ਼ੀਲੇ ਪਦਾਰਥ ਦੀ ਅੰਤਰਰਾਸ਼ਟਰੀ ਮੰਡੀ ਵਿੱਚ ਕੀਮਤ 10 ਕਰੋੜ ਰੁਪਏ ਬਣਦੀ ਹੈ। ਐੱਸਐੱਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਸਮਗਲਰਾਂ ਦੇ ਗਰੋਹ ਦੇ ਗ੍ਰਿਫ਼ਤਾਰ ਕੀਤੇ ਗਏ ਮੈਂਬਰਾਂ ਦੀ ਪਛਾਣ ਖੇਮਕਰਨ ਦੇ ਵਾਸੀ ਅਜੇ, ਆਸ਼ੀਸ਼ ਅਤੇ ਸਾਜਨ ਵਜੋਂ ਕੀਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਅਜੇ ਅਤੇ ਆਸ਼ੀਸ਼ ਨੂੰ ਬੀਤੇ ਦਿਨ ਇਲਾਕੇ ਦੇ ਪਿੰਡ ਪਹੁਵਿੰਡ ਤੋਂ ਇਲਾਕੇ ਅੰਦਰ ਇਕ ਮੋਪੇਡ ਤੇ ਜਾਂਦਿਆਂ ਨੂੰ ਕਾਬੂ ਕੀਤਾ ਸੀ, ਜਿਨ੍ਹਾਂ ਤੋਂ ਦੋ ਕਿਲੋ ਹੈਰੋਇਨ ਬਰਾਮਦ ਕੀਤੇ ਜਾਣ ਤੋਂ ਇਲਾਵਾ 3000 ਰੁਪਏ ਬਰਾਮਦ ਕੀਤੇ ਗਏ ਸਨ। ਉਨ੍ਹਾਂ ਦੀ ਜਾਣਕਾਰੀ ਦੇ ਅਧਾਰ ’ਤੇ ਹੀ ਸਾਜਨ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਗਰੋਹ ਦੇ ਇਕ ਹੋਰ ਮੈਂਬਰ ਬਲਵੀਰ ਸਿੰਘ ਉਰਫ ਬਲਜਿੰਦਰ ਸਿੰਘ ਨੂੰ ਕਾਬੂ ਕੀਤਾ ਜਾਣਾ ਹੈ।
Advertisement
Advertisement
Advertisement