ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਾਇਨਾਂਸਰ ’ਤੇ ਹਮਲੇ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

11:33 AM Aug 18, 2024 IST
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੀ ਹੋਈ ਪੁਲੀਸ।

ਹਰਜੀਤ ਸਿੰਘ ਪਰਮਾਰ
ਬਟਾਲਾ, 17 ਅਗਸਤ
ਪੁਲੀਸ ਨੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ 10 ਅਗਸਤ ਨੂੰ ਤੜਕੇ ਸੈਰ ਕਰ ਰਹੇ ਇੱਕ ਫਾਇਨਾਂਸਰ ’ਤੇ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਘਟਨਾ ਦਾ ਮੁੱਖ ਕਾਰਨ ਪੈਸਿਆਂ ਦਾ ਲੈਣ-ਦੇਣ ਦੱਸਿਆ ਜਾ ਰਿਹਾ ਹੈ। ਥਾਣਾ ਹਰਗੋਬਿੰਦੁਪਰ ਦੀ ਪੁਲੀਸ ਨੇ ਇਸ ਸਬੰਧੀ ਦਰਜ ਕੀਤੇ ਗਏ ਕੇਸ ਵਿੱਚ ਮੁਲਜ਼ਮਾਂ ਨੂੰ ਨਾਮਜ਼ਦ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਐੱਸਐੱਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਘਟਨਾ ਦੀ ਸਾਜਿਸ਼ ਘੜਨ ਵਾਲੇ ਤਿੰਨਾਂ ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੋ ਸ਼ੂਟਰਾਂ ਦੀ ਭਾਲ ਲਈ ਪੁਲੀਸ ਵੱਲੋਂ ਛਾਪੇ ਮਾਰੇ ਜਾ ਰਹੇ ਹਨ। ਮੁਲਜ਼ਮਾਂ ਦੀ ਪਛਾਣ ਡਾ. ਸਰਵਣ ਸਿੰਘ ਵਾਸੀ ਮਾੜੀ ਬੁੱਚੀਆਂ, ਸੁਰਿੰਦਰਜੀਤ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਮਨਜੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।
ਐੱਸਐੱਸਪੀ ਨੇ ਦੱਸਿਆ ਕਿ ਮੁੱਖ ਮੁਲਜ਼ਮ ਸਰਵਣ ਸਿੰਘ ਮੈਡੀਕਲ ਸਟੋਰ ਚਲਾਉਂਦਾ ਹੈ। ਉਸ ਨੇ ਫਾਇਨਾਂਸਰ ਸਤੀਸ਼ ਕੁਮਾਰ ਲੂੰਬਾ ਕੋਲੋਂ 30 ਲੱਖ ਰੁਪਏ ਉਧਾਰ ਲਏ ਸਨ। ਫਾਇਨਾਂਸਰ ਵਾਰ-ਵਾਰ ਆਪਣੇ ਪੈਸਿਆਂ ਦੀ ਮੰਗ ਕਰ ਰਿਹਾ ਸੀ। ਪੁਲੀਸ ਮੁਤਾਬਕ ਸਰਵਣ ਸਿੰਘ ਪੈਸੇ ਵਾਪਸ ਨਹੀਂ ਕਰ ਰਿਹਾ ਸੀ। ਉਸ ਨੇ ਆਪਣੇ ਦੋਸਤ ਸੁਰਿੰਦਰਜੀਤ ਸਿੰਘ ਅਤੇ ਆਪਣੇ ਮਾਮੇ ਦੇ ਜਵਾਈ ਮਨਜੀਤ ਸਿੰਘ ਨਾਲ ਸਲਾਹ ਕੀਤੀ। ਇਸ ਮਗਰੋਂ ਮਨਜੀਤ ਸਿੰਘ ਨੇ ਇੱਕ ਲੱਖ ਰੁਪਏ ਦੀ ਸੁਪਾਰੀ ਦੇ ਕੇ ਦੋ ਸ਼ੂਟਰਾਂ ਦਾ ਪ੍ਰਬੰਧ ਕੀਤਾ। ਇਸ ਮਗਰੋਂ ਰੇਕੀ ਕਰ ਕੇ ਦੋਵਾਂ ਸ਼ੂਟਰਾਂ ਨੇ ਗੋਲੀ ਚਲਾਈ।
ਉਨ੍ਹਾਂ ਦੱਸਿਆ ਕਿ ਪੁਲੀਸ ਨੇ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਅਤੇ ਕਾਰ ਵੀ ਬਰਾਮਦ ਕੀਤੀ ਅਤੇ ਗੋਲੀ ਚਲਾਉਣ ਵਾਲੇ ਸ਼ੂਟਰਾਂ ਦੀ ਭਾਲ ਕੀਤੀ ਜਾ ਰਹੀ ਹੈ।

Advertisement

Advertisement
Advertisement