ਕਤਲ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
06:41 AM Sep 04, 2024 IST
ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 3 ਸਤੰਬਰ
ਇੱਥੇ ਪਤੀ-ਪਤਨੀ ਦੇ 29 ਅਗਸਤ ਨੂੰ ਹੋਏ ਕਤਲ ਦੇ ਮਾਮਲੇ ਵਿੱਚ ਦਰਜ ਕੇਸ ਵਿੱਚ ਸੀਆਈਏ-1 ਦੀ ਟੀਮ ਨੇ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਵਿੱਚ ਸੁਨੀਲ ਕੁਮਾਰ, ਜਿੰਮ ਸੰਚਾਲਕ ਦੇਵੇਸ਼ ਅਤੇ ਮਨੀ ਉਰਫ਼ ਸਾਹਿਲ ਨੂੰ ਗ੍ਰਿਫ਼ਤਾਰ ਕੀਤਾ ਹੈ। ਏਐੱਸਪੀ ਅੰਬਾਲਾ ਸ੍ਰਿਸ਼ਟੀ ਗੁਪਤਾ ਨੇ ਦੱਸਿਆ ਕਿ ਮੁੱਢਲੀ ਪੁੱਛ-ਪੜਤਾਲ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਦੇਵੇਸ਼ ਦੀ ਮ੍ਰਿਤਕ ਸੰਜੇ ਨਾਲ ਪੈਸਿਆਂ ਦੇ ਲੈਣ-ਦੇਣ ਕਾਰਨ ਦੁਸ਼ਮਣੀ ਸੀ। ਮੁਲਜ਼ਮ ਦੇਵੇਸ਼ ਨੇ ਆਪਣੇ ਸਾਥੀਆਂ ਨੂੰ ਪੈਸੇ ਦਾ ਲਾਲਚ ਦੇ ਕੇ ਪਤੀ-ਪਤਨੀ ਦਾ ਕਤਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਚਾਰ ਦਿਨ ਦੇ ਰਿਮਾਂਡ ’ਤੇ ਲਿਆ ਹੈ।
Advertisement
Advertisement