ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨ ’ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

07:24 AM Mar 17, 2024 IST

ਸ੍ਰੀ ਫ਼ਤਹਿਗੜ੍ਹ ਸਾਹਿਬ (ਪੱਤਰ ਪ੍ਰੇਰਕ)

Advertisement

ਨੌਜਵਾਨ ’ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਹੇਠ ਥਾਣਾ ਫ਼ਤਹਿਗੜ੍ਹ ਸਾਹਿਬ ਵੱਲੋਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਗੁਰਵਿੰਦਰਪਾਲ ਸਿੰਘ ਵਾਸੀ ਸਰਹਿੰਦ ਨੇ ਦੱਸਿਆ ਕਿ ਕੱਲ੍ਹ ਉਹ ਆਪਣੇ ਦੋਸਤ ਜਸਪ੍ਰੀਤ ਸਿੰਘ ਅਤੇ ਹਰਮਨ ਸਿੰਘ ਵਾਸੀਆਨ ਪਿੰਡ ਭੱਦਲਥੂਹਾ ਨਾਲ ਮੋਟਰਸਾਈਕਲ ’ਤੇ ਗੁਰਦੁਆਰਾ ਸ੍ਰੀ ਬਬਿਾਨਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਨਜ਼ਦੀਕ ਨਿਹੰਗ ਬਾਣੇ ’ਚ ਖੜ੍ਹੇ ਤਿੰਨ ਨੌਜਵਾਨਾਂ ਨੇ ਜਾਨੋ ਮਾਰਨ ਦੀ ਨੀਅਤ ਨਾਲ ਜਸਪ੍ਰੀਤ ਸਿੰਘ ’ਤੇੇ ਕਿਰਪਾਨ ਨਾਲ ਵਾਰ ਕਰ ਦਿੱਤਾ, ਜੋ ਕਿ ਉਸ ਦੇ ਹੱਥ ’ਤੇ ਲੱਗਾ। ਥਾਣਾ ਫ਼ਤਹਿਗੜ੍ਹ ਸਾਹਿਬ ’ਚ ਦਰਜ ਕੀਤੇ ਗਏ ਮੁਕੱਦਮੇ ’ਚ ਸੰਦੀਪ ਸਿੰਘ, ਗੁਰਤੇਜ ਸਿੰਘ ਅਤੇ ਬਲਕਾਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Advertisement
Advertisement
Advertisement