For the best experience, open
https://m.punjabitribuneonline.com
on your mobile browser.
Advertisement

ਲੁੱਟ-ਖੋਹ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

08:18 AM Dec 12, 2023 IST
ਲੁੱਟ ਖੋਹ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਧਾਰੀਵਾਲ, 11 ਦਸੰਬਰ
ਥਾਣਾ ਤਿੱਬੜ ਦੀ ਪੁਲੀਸ ਨੇ ਲੁੱਟ-ਖੋਹ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਤਿੱਬੜ ਦੇ ਮੁਖੀ ਦਵਿੰਦਰ ਸਿੰਘ ਨੇ ਦੱਸਿਆ ਕਿ ਕਾਹਨ ਚੰਦ ਪੁੱਤਰ ਸ਼ਾਮ ਲਾਲ ਵਾਸੀ ਤਿੱਬੜ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਹ ਤੇ ਉਸ ਦੀ ਪਤਨੀ ਪਰਵੀਨ ਕੁਮਾਰੀ ਆਪਣੀ ਐਕਟਿਵਾ ’ਤੇ ਤਿੱਬੜੀ ਪੁਲ ਤੋਂ ਨਹਿਰ ਦੀ ਪੱਟੜੀ-ਪੱਟੜੀ ਆਪਣੇ ਪਿੰਡ ਤਿੱਬੜ ਨੂੰ ਜਾ ਰਹੇ ਸਨ। ਜਦੋਂ ਉਹ ਬੱਬੇਹਾਲੀ ਦੀ ਹੱਦ ’ਚ ਪੁੱਜੇ ਤਾਂ ਨਹਿਰ ਦੀ ਪੱਟੜੀ ਦੇ ਖੱਬੇ ਪਾਸੇ ਖੜ੍ਹੇ ਤਿੰਨ ਨੌਜਵਾਨਾਂ ਨੇ ਉਨ੍ਹਾਂ ਨੂੰ ਪਿਸਤੌਲ ਦਿਖਾ ਕੇ ਉਨ੍ਹਾਂ ਦਾ ਮੋਬਾਈਲ ਤੇ ਨਕਦੀ ਖੋਹ ਲਈ। ਇਸ ਬਾਰੇ ਇਤਲਾਹ ਮਿਲਣ ’ਤੇ ਪੁਲੀਸ ਨੇ ਸੁਖਪ੍ਰੀਤ ਸਿੰਘ, ਗੁਰਵਿੰਦਰ ਸਿੰਘ ਤੇ ਬੂਟਾ ਮਸੀਹ ਨੂੰ ਗ੍ਰਿਫ਼ਤਾਰ ਕਰ ਲਿਆ।

Advertisement

Advertisement
Advertisement
Author Image

joginder kumar

View all posts

Advertisement