ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁੱਟ-ਖੋਹ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

10:06 AM Aug 05, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 4 ਅਗਸਤ
ਜ਼ਿਲ੍ਹਾ ਪੁਲੀਸ ਨੇ ਦਸੂਹਾ ਹਲਕੇ ’ਚ ਲੁੱਟ-ਖੋਹ ਦੇ ਦੋਸ਼ ਹੇਠ ਤਿੰਨ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਤੇ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ 28 ਜੁਲਾਈ ਨੂੰ ਪਿੰਡ ਸੱਗਰਾਂ ਵਿੱਚ ਲੁੱਟ ਦੀ ਵਾਰਦਾਤ ਹੋਈ ਸੀ ਜਿਸ ਦੌਰਾਨ ਅੰਮ੍ਰਿਤਪਾਲ ਨਾਂ ਦੇ ਵਿਅਕਤੀ ਦੇ ਗੋਲੀ ਚਲਾਈ ਗਈ ਸੀ। ਇਸੇ ਰਾਤ ਦਸਮੇਸ਼ ਨਗਰ ਵਾਸੀ ਸਿਕੰਦਰ ਸੋਨਕਰ ਅਤੇ ਉਸ ਦੇ ਰਿਸ਼ਤੇਦਾਰ ਸੁਆਮੀ ਨਾਥਨ ਕੋਲੋਂ ਰੇਲਵੇ ਲਾਈਨ ਦੇ ਨੇੜਿਓਂ ਡੇਢ ਲੱਖ ਰੁਪਏ ਦੀ ਨਕਦੀ ਖੋਹੀ ਗਈ ਸੀ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਹੀ ਨਵਪ੍ਰੀਤ ਵਾਸੀ ਰਹੀਮਪੁਰ ਥਾਣਾ ਕਰਤਾਰਪੁਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਤਫ਼ਸ਼ੀਸ਼ ਦੌਰਾਨ ਉਸ ਦੇ ਦੋ ਹੋਰ ਸਾਥੀਆਂ ਰਾਜਦੀਪ ਸਿੰਘ ਅਤੇ ਅਰੁਣਪ੍ਰੀਤ ਸਿੰਘ ਦੀ ਸ਼ਨਾਖਤ ਹੋਈ ਜਿਨ੍ਹਾਂ ਨੂੰ ਦਸੂਹਾ ਪੁਲੀਸ ਦੀ ਟੀਮ ਨੇ ਡੀਐੱਸਪੀ ਜਗਦੀਸ਼ ਰਾਜ ਅੱਤਰੀ, ਐੱਸਐੱਚਓ ਹਰਪ੍ਰੇਮ ਸਿੰਘ ਅਤੇ ਸੀਆਈਏ ਸਟਾਫ਼ ਦੇ ਇੰਚਾਰਜ ਗੁਰਪ੍ਰੀਤ ਦੀ ਅਗਵਾਈ ਹੇਠ ਗ੍ਰਿਫ਼ਤਾਰ ਕਰ ਲਿਆ। ਐੱਸਐੱਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਕਥਿਤ ਦੋਸ਼ੀਆਂ ਨੇ ਅੰਮ੍ਰਿਤਸਰ ਵਿੱਚ ਕੀਤੀਆਂ ਹੋਰ ਵਾਰਦਾਤਾਂ ਬਾਰੇ ਵੀ ਇੰਕਸ਼ਾਫ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਵਪ੍ਰੀਤ ਸਿੰਘ ਖਿਲਾਫ਼ ਜਲੰਧਰ ਦੇ ਡਿਵੀਜ਼ਨ ਨੰਬਰ 7 ਵਿੱਚ ਪਹਿਲਾਂ ਵੀ ਇੱਕ ਕੇਸ ਦਰਜ ਹੈ।

Advertisement

Advertisement