For the best experience, open
https://m.punjabitribuneonline.com
on your mobile browser.
Advertisement

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਦੇ ਦੋਸ਼ ਹੇਠ ਤਿੰਨ ਕਾਬੂ

07:46 AM Nov 07, 2024 IST
ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਦੇ ਦੋਸ਼ ਹੇਠ ਤਿੰਨ ਕਾਬੂ
ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਵਿਸ਼ਾਲ ਕੁਮਾਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਨਵੰਬਰ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਦੇ ਦੋਸ਼ ਹੇਠ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 1 ਕਿਲੋ ਆਈਸ ਡਰੱਗ ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਨਦੀਪ ਸਿੰਘ (22), ਜੀਵਨ ਸਿੰਘ (19) ਅਤੇ ਮਨਜਿੰਦਰ ਸਿੰਘ (21) ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਦੀ ਕਾਰ ਵੀ ਜ਼ਬਤ ਕਰ ਲਈ ਹੈ। ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਵਿਦੇਸ਼ ਵਿੱਚ ਰਹਿੰਦੇ ਗੈਂਗਸਟਰ ਗੁਰਦੇਵ ਉਰਫ਼ ਜੈਸਲ ਦੇ ਸੰਪਰਕ ਵਿੱਚ ਸਨ।
ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਕਰਨਦੀਪ ਛੇ ਸਾਲਾਂ ਬਾਅਦ ਪੰਜਾਬ ਪਰਤਣ ਤੋਂ ਪਹਿਲਾਂ ਦੁਬਈ ਅਤੇ ਰੂਸ ਦੇ ਸ਼ਹਿਰ ਮਾਸਕੋ ਵਿੱਚ ਰਹਿ ਰਿਹਾ ਸੀ। ਪੰਜਾਬ ਪਰਤਣ ਤੋਂ ਬਾਅਦ ਉਸ ਨੇ ਵੱਖ-ਵੱਖ ਸੋਸ਼ਲ ਮੀਡੀਆ ਐਪਸ ਦੀ ਵਰਤੋਂ ਕਰਕੇ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸੰਪਰਕ ਕਾਇਮ ਕੀਤੇ ਅਤੇ ਅੰਮ੍ਰਿਤਸਰ ਅਤੇ ਗੁਆਂਢੀ ਜ਼ਿਲ੍ਹਿਆਂ ਵਿੱਚ ਅੱਗੇ ਨਸ਼ਿਆਂ ਦੀ ਸਪਲਾਈ ਕਰਨ ਲਈ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸ਼ੁਰੂ ਕਰ ਦਿੱਤੀ। ਪਾਕਿਸਤਾਨੀ ਤਸਕਰਾਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਇਸ ਸਬੰਧੀ ਥਾਣਾ ਏਅਰਪੋਰਟ ਵਿੱਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਅਗਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋ ਸਕਦੀਆਂ ਹਨ।

Advertisement

ਜਲੰਧਰ ਪੁਲੀਸ ਵੱਲੋਂ ਕਿਲੋ ਅਫੀਮ ਸਮੇਤ ਮੁਲਜ਼ਮ ਗ੍ਰਿਫ਼ਤਾਰ

ਜਲੰਧਰ (ਪੱਤਰ ਪ੍ਰੇਰਕ):

Advertisement

ਜਲੰਧਰ ਦਿਹਾਤੀ ਪੁਲੀਸ ਨੇ 1 ਕਿਲੋ ਅਫੀਮ ਸਣੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ ਵਾਸੀ ਪਿੰਡ ਪੰਡੋਰੀ ਅਰਾਈਆਂ (ਹੁਸ਼ਿਆਰਪੁਰ) ਵਜੋਂ ਹੋਈ ਹੈ। ਜਲੰਧਰ ਦੇ ਐੱਸਐੱਸਪੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਆਦਮਪੁਰ ਥਾਣੇ ਅਧੀਨ ਪੈਂਦੇ ਇਲਾਕੇ ਜੰਡੂ ਸਿੰਘਾ ਵਿੱਚ ਪੁਲੀਸ ਟੀਮ ਵਾਹਨਾਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਜਦੋਂ ਪੁਲੀਸ ਨੇ ਵਾਈ-ਪੁਆਇੰਟ ’ਤੇ ਇੱਕ ਟਰੱਕ ਨੂੰ ਰੋਕਿਆ ਤਾਂ ਉਸ ਦੇ ਡਰਾਈਵਰ ਨੇ ਨਾਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਉਸ ਨੂੰ ਤੁਰੰਤ ਕਾਬੂ ਕਰ ਕੇ ਜਦੋਂ ਟਰੱਕ ਦੀ ਜਾਂਚ ਕੀਤੀ ਗਈ ਤਾਂ ਡਰਾਈਵਰ ਦੀ ਸੀਟ ਦੇ ਪਿੱਛਿਓਂ 1 ਕਿਲੋ ਅਫੀਮ ਬਰਾਮਦ ਹੋਈ। ਇਸ ਸਬੰਧੀ ਥਾਣਾ ਆਦਮਪੁਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁੱਢਲੀ ਪੁੱਛ-ਪੜਤਾਲ ਦੌਰਾਨ ਸੁਖਵਿੰਦਰ ਸਿੰਘ ਨੇ ਝਾਰਖੰਡ ਦੇ ਚੰਪਾਰਨ ਵਿੱਚ ਇੱਕ ਢਾਬੇ ਤੋਂ ਅਫੀਮ ਲੈਣ ਦੀ ਗੱਲ ਕਬੂਲੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

Advertisement
Author Image

joginder kumar

View all posts

Advertisement