ਟਰਾਂਸਫਾਰਮਰਾਂ ’ਚੋਂ ਤੇਲ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 11 ਜੂਨ
ਨੌਜਵਾਨ ਭਾਰਤ ਸਭਾ ਵੱਲੋਂ ਸ਼ਹੀਦ ਭਗਤ ਸਿੰਘ ਦੇ ਫ਼ਿਰੋਜ਼ਪੁਰ ਸਥਿਤ ਗੁਪਤ ਟਿਕਾਣੇ ਨੂੰ ਇਤਿਹਾਸਕ ਦਰਜਾ ਦੇ ਕੇ ਸੰਭਾਲਣ ਅਤੇ ਸੈਰ ਸਪਾਟਾ ਨਕਸ਼ੇ ਉੱਪਰ ਉਭਾਰਨ ਦੀ ਮੰਗ ਲਈ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਸਭਾ ਦੇ ਯਤਨ ਨੂੰ ਕਿਸੇ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ। ਇਸ ਕਰ ਕੇ ਸਭਾ ਵੱਲੋਂ ਸਰਕਾਰਾਂ ਖ਼ਿਲਾਫ਼ ਮੁਜ਼ਾਹਰੇ ਕੀਤਾ ਜਾਂਦੇ ਰਹੇ ਹਨ। ਇਸੇ ਲੜੀ ਤਹਿਤ ‘ਆਪ’ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਹੋਇਆ ਹੈ। ਸਭਾ ਵੱਲੋਂ ਪਿੰਡ ਵੜਿੰਗ ਨਹਿਰਾਂ ਅਤੇ ਖੋਖਰ ਵਿੱਚ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੇ ਪੁਤਲੇ ਫੂਕ ਕੇ ਰੋਸ ਜ਼ਾਹਰ ਕੀਤਾ ਗਿਆ ਹੈ।
ਇਸ ਮੌਕੇ ਸਭਾ ਦੇ ਸੂਬਾ ਜਨਰਲ ਸਕੱਤਰ ਮੰਗਾ ਸਿੰਘ ਆਜ਼ਾਦ, ਹਰਜਿੰਦਰ ਸਿੰਘ ਖੋਖਰ, ਗੁਰਤੇਜ ਸਿੰਘ ਵੜਿੰਗ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦਾ ਤੂੜੀ ਬਾਜ਼ਾਰ ਫ਼ਿਰੋਜ਼ਪੁਰ ਸਥਿਤ ਇਤਿਹਾਸਕ ਗੁਪਤਾ ਟਿਕਾਣਾ ਸਰਕਾਰ ਦੀ ਅਣਦੇਖੀ ਕਾਰਨ ਰੁਲ ਰਿਹਾ ਹੈ। ਨਵੀਂ ਪੀੜ੍ਹੀ ਨੂੰ ਇਸ ਬਾਰੇ ਕੋਈ ਇਲਮ ਨਹੀਂ ਹੈ। ਉਨ੍ਹਾਂ ਦੱਸਿਆ ਕਿ ਮੰਤਰੀ ਗਗਨ ਮਾਨ ਵੀ ਇਸ ਮਾਮਲੇ ਨੂੰ ਅਣਗੌਲਿਆਂ ਕਰ ਰਹੇ ਹਨ।