ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਾਹਨ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

07:13 AM Jul 03, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਜੁਲਾਈ
ਦੋਪਹੀਆਂ ਵਾਹਨਾਂ ਨੂੰ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਪੰਜ ਮੋਟਰਸਾਈਕਲ ਤੇ ਦੋ ਐਕਟਿਵਾ ਬਰਾਮਦ ਕੀਤੀਆਂ ਹਨ। ਪੁਲੀਸ ਨੇ ਮੁਲਜ਼ਮਾਂ ਨੂੰ ਇਲਾਕੇ ’ਚ ਹੀ ਨਾਕਾਬੰਦੀ ਦੌਰਾਨ ਕਾਬੂ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ’ਚ ਨਿਊ ਮਾਧੋਪੁਰੀ ਵਾਸੀ ਅਮਿਤ ਕੁਮਾਰ, ਚੰਡੀਗੜ੍ਹ ਰੋਡ ਸਥਿਤ ਸੈਕਟਰ 32 ਵਾਸੀ ਦੀਪਕ ਕੁਮਾਰ ਤੇ ਢੋਲੋਵਾਲ ਵਾਸੀ ਰਾਜ ਕਿਸ਼ੋਰ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਇੱਕ ਦਿਨਾਂ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਏਡੀਸੀਪੀ- 3 ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪੁਲੀਸ ਨੇ ਇਲਾਕੇ ’ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਪੁਲੀਸ ਅਨੁਸਾਰ ਮੁਲਜ਼ਮ ਇਲਾਕੇ ’ਚ ਵਾਹਨ ਚੋਰੀ ਦੀ ਵਾਰਦਾਤ ਕਰਨ ਦੀ ਫਿਰਾਕ ’ਚ ਸਨ ਤਾਂ ਪੁਲੀਸ ਨੇ ਮੁਲਜ਼ਮ ਅਮਿਤ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਸਦੇ ਕਬਜ਼ੇ ’ਚੋਂ ਚੋਰੀ ਦੇ ਵਾਹਨ ਬਰਾਮਦ ਕੀਤੇ ਗਏ। ਪੁਲੀਸ ਅਨੁਸਾਰ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਹੀ ਦੀਪਕ ਤੇ ਰਾਜ ਕਿਸ਼ੋਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਤੋਂ ਬਾਅਦ ਤਿੰਨਾਂ ਦੇ ਕਬਜ਼ੇ ’ਚੋਂ ਵਾਹਨ ਬਰਾਮਦ ਹੋਏ। ਮੁਲਜ਼ਮ ਪਾਰਕਾਂ ਦੇ ਬਾਹਰ ਖੜ੍ਹੇ ਵਾਹਨਾਂ ਦੇ ਨਾਲ -ਨਾਲ ਸੜਕ ਕਿਨਾਰੇ ਖੜ੍ਹੇ ਵਾਹਨਾਂ ਨੂੰ ਚੋਰੀ ਕਰਦੇ ਸਨ। ਮੁਲਜ਼ਮ ਦੀਪਕ ਖਿਲਾਫ਼ ਪਹਿਲਾਂ ਵੀ ਕੇਸ ਦਰਜ ਹਨ।

Advertisement

Advertisement
Advertisement