For the best experience, open
https://m.punjabitribuneonline.com
on your mobile browser.
Advertisement

ਪਤੀ-ਪਤਨੀ ਦੀ ਕੁੱਟਮਾਰ ਦੇ ਦੋਸ਼ ਹੇਠ ਤਿੰਨ ਕਾਬੂ

06:46 AM Sep 02, 2024 IST
ਪਤੀ ਪਤਨੀ ਦੀ ਕੁੱਟਮਾਰ ਦੇ ਦੋਸ਼ ਹੇਠ ਤਿੰਨ ਕਾਬੂ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 1 ਸਤੰਬਰ
ਥਾਣਾ ਸਦਰ ਦੀ ਪੁਲੀਸ ਨੇ ਸ਼ਹੀਦ ਭਗਤ ਸਿੰਘ ਨਗਰ ਧਾਂਦਰਾ ਰੋਡ ਵਿੱਚ ਪਤੀ-ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਇੱਕ ਔਰਤ ਸਮੇਤ 12 ਜਣਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਸਾਹਿਲ ਸਿੰਘ ਉਰਫ਼ ਹੈਪੀ ਨੇ ਦੱਸਿਆ ਕਿ ਮੁਹੱਲੇ ਵਿੱਚ ਹੀ ਰਹਿੰਦੇ ਓਂਕਾਰ ਸਿੰਘ ਵਗੈਰਾ ਚਿੱਟੇ ਰੰਗ ਦੀ ਜਿਪਸੀ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਤੇ ਉਨ੍ਹਾਂ ਘਰ ਅੰਦਰ ਦਾਖਲ ਹੋ ਕੇ ਉਸਦੀ ਕੁੱਟਮਾਰ ਕੀਤੀ। ਥਾਣੇਦਾਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਉਕਾਂਰ ਸਿੰਘ, ਉਸਦੀ ਪਤਨੀ ਸਤਵੀਰ ਕੌਰ, ਮੰਗਲ ਸਿੰਘ ਉਰਫ਼ ਮੰਗਾ, ਉਸਦੇ ਪੁੱਤਰ ਨਰਿੰਦਰ ਸਿੰਘ ਉਰਫ਼ ਨਿੰਦੀ, ਜੁਗਰਾਜ ਸਿੰਘ ਉਰਫ਼ ਜੋਗਾ ਸਿੰਘ ਉਰਫ਼ ਬਿੱਲਾ ਤੇ ਪੰਜ-ਛੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੰਗਲ ਸਿੰਘ, ਨਰਿੰਦਰ ਸਿੰਘ ਅਤੇ ਜੁਗਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।

Advertisement

Advertisement
Advertisement
Author Image

Advertisement