For the best experience, open
https://m.punjabitribuneonline.com
on your mobile browser.
Advertisement

ਉੜੀਸਾ ਦੀ ਲੜਕੀ ਨਾਲ ਸਮੂਹਿਕ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

10:13 AM Jun 26, 2024 IST
ਉੜੀਸਾ ਦੀ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਜਲੰਧਰ, 25 ਜੂਨ
ਐੱਲਪੀਯੂ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾਰਾ ਥਾਣਾ ਪੁਲੀਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 24 ਸਾਲਾ ਲੜਕੀ ਲਵਲੀ ਯੂਨੀਵਰਸਿਟੀ ’ਚ ਪੜ੍ਹਨ ਲਈ ਆਈ ਸੀ। ਉਹ ਮੂਲ ਰੂਪ ’ਚ ਉੜੀਸਾ ਦੀ ਰਹਿਣ ਵਾਲੀ ਹੈ। ਸੋਮਵਾਰ ਦੇਰ ਰਾਤ ਉਹ ਆਪਣੇ ਦੋ ਦੋਸਤਾਂ ਨਾਲ ਢਿੱਲਵਾਂ ਗੇਟ ’ਤੇ ਫੂਡ ਸਟਾਲ ’ਤੇ ਖਾਣਾ ਖਾਣ ਆਈ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨ ਆਏ। ਉਨ੍ਹਾਂ ਦੇ ਹੱਥਾਂ ਵਿੱਚ ਤਲਵਾਰ ਸੀ। ਮੁਲਜ਼ਮਾਂ ਨੇ ਲੜਕੀ ਦੇ ਸਾਥੀਆਂ ਨੂੰ ਧਮਕਾਇਆ। ਮਗਰੋਂ ਮੋਟਰਸਾਈਕਲ ’ਤੇ ਸਵਾਰ ਨੌਜਵਾਨਾਂ ਨੇ ਲੜਕੀ ਨੂੰ ਜ਼ਬਰਦਸਤੀ ਆਪਣੇ ਨਾਲ ਬਿਠਾ ਲਿਆ। ਢਿੱਲਵਾਂ ਗੇਟ ਨੇੜੇ ਸੁੰਨਸਾਨ ਥਾਂ ’ਤੇ ਉਨ੍ਹਾਂ ਲੜਕੀ ਨਾਲ ਜਬਰ-ਜਨਾਹ ਕੀਤਾ ਅਤੇ ਉਸ ਨੂੰ ਉੱਥੇ ਛੱਡ ਕੇ ਫ਼ਰਾਰ ਹੋ ਗਏ। ਮਗਰੋਂ ਪੀੜਤਾ ਨੇ ਫੋਨ ਕਰਕੇ ਸਾਰੀ ਗੱਲ ਆਪਣੇ ਸਾਥੀਆਂ ਨੂੰ ਦੱਸੀ । ਉਸ ਦੇ ਦੋਸਤਾਂ ਨੇ ਮੌਕੇ ’ਤੇ ਪਹੁੰਚ ਕੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ। ਇਸ ਸਬੰਧੀ ਸੂਚਨਾ ਥਾਣਾ ਪਤਾਰਾ ਨੂੰ ਦਿੱਤੀ। ਪੁਲੀਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਲੜਕੀ ਅਤੇ ਉਸ ਦੇ ਸਾਥੀ ਵਿਦਿਆਰਥੀ ਬੀਬੀਏ ਦੀ ਪੜ੍ਹਾਈ ਕਰ ਰਹੇ ਹਨ। ਪਤਾਰਾ ਥਾਣੇ ਦੇ ਐੱਸਐੱਚਓ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿੱਚੋਂ ਇੱਕ ਸਰਕਾਰੀ ਵਾਟਰ ਟਰੀਟਮੈਂਟ ਪਲਾਂਟ ਵਿੱਚ ਕੰਮ ਕਰਦਾ ਹੈ। ਦੂਜਾ ਮੁਲਜ਼ਮ ਵਿਦਿਆਰਥੀ ਹੈ ਅਤੇ ਤੀਜਾ ਮੁਲਜ਼ਮ ਬਿਜਲੀ ਦੇ ਸਾਮਾਨ ਦੀ ਦੁਕਾਨ ਕਰਦਾ ਹੈ। ਸਾਰੇ ਮੁਲਜ਼ਮਾਂ ਦਾ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਗਿਆ ਹੈ।

Advertisement

Advertisement
Author Image

sukhwinder singh

View all posts

Advertisement
Advertisement
×