ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ਦੇ ਕਤਲ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

07:51 AM Jun 10, 2024 IST
ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਇੰਦਰਜੀਤ ਵਰਮਾ

ਲੁਧਿਆਣਾ: ਇੱਥੇ ਬਾੜੇਵਾਲ ਵਿੱਚ ਦੋ ਦਿਨ ਪਹਿਲਾਂ ਕਤਲ ਹੋਏ ਨੌਜਵਾਨ ਦੇ ਕੇਸ ਵਿੱਚ ਪੁਲੀਸ ਨੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ। ਏਸੀਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਾੜੇਵਾਲ ਵਾਸੀ ਵਿਕਾਸ ਕੁਮਾਰ ਦਾ ਚਾਰ ਜੂਨ ਨੂੰ ਕਤਲ ਹੋ ਗਿਆ ਸੀ। ਪੁਲੀਸ ਨੇ ਥਾਣਾ ਸਰਾਭਾ ਨਗਰ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਦੀ ਜਾਂਚ ਪੜਤਾਲ ਕਰਦਿਆਂ ਸੂਰਜ ਕੁਮਾਰ ਤੇ ਮਨੋਜ ਸਾਹਨੀ ਸਣੇ ਇੱਕ ਨਾਬਾਲਗ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਤਿੰਨੇ ਜਣੇ ਮ੍ਰਿਤਕ ਦੇ ਮਿੱਤਰ ਸਨ ਜਿਨ੍ਹਾਂ ਨੇ ਈਰਖਾਵੱਸ ਉਸ ਦਾ ਕਤਲ ਕੀਤਾ ਸੀ। ਪੁਲੀਸ ਵੱਲੋਂ ਮੁਲਜ਼ਮਾਂ ਕੋਲੋਂ ਮ੍ਰਿਤਕ ਦੇ ਕੱਪੜੇ ਤੇ ਵਾਰਦਾਤ ਲਈ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਰਾਭਾ ਨਗਰ ਦੇ ਇੰਸਪੈਕਟਰ ਪਰਮਵੀਰ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਟੀਮ ਨੇ ਕਈ ਥਾਈਂ ਛਾਪੇ ਮਾਰੇ ਸਨ। ਉਨ੍ਹਾਂ ਦੱਸਿਆ ਕਿ ਵਿਕਾਸ ਦਾ ਕਿਸੇ ਲੜਕੀ ਨਾਲ ਦੋਸਤਾਨਾ ਸਬੰਧ ਸਨ ਜਿਸ ਕਾਰਨ ਉਸ ਦੇ ਦੋਸਤ ਉਸ ਨਾਲ ਈਰਖਾ ਕਰਦੇ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement