ਨੌਜਵਾਨ ਦੇ ਕਤਲ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
07:55 AM Sep 04, 2024 IST
ਪੱਤਰ ਪ੍ਰੇਰਕ
ਸਮਾਣਾ, 3 ਸਤੰਬਰ
ਥਾਣਾ ਸਿਟੀ ਪੁਲੀਸ ਨੇ ਕਰੀਬ ਪੰਜ ਮਹੀਨਿਆਂ ਤੋਂ ਲਾਪਤਾ ਨੌਜਵਾਨ ਦੀ ਗੁੱਥੀ ਸੁਲਝਾਉਂਦੇ ਹੋਏ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਕੇ ਪਹਿਲਾਂ ਤੋਂ ਦਰਜ ਕੇਸ ਦੀਆਂ ਧਾਰਾਵਾਂ ’ਚ ਵਾਧਾ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਉਰਫ ਪ੍ਰਿੰਸ ਵਾਸੀ ਵੜੇਚਾਪਤੀ, ਜਗਜੀਤ ਸਿੰਘ ਉਰਫ ਜੱਜ ਵਾਸੀ ਛੋਟੀ ਮਾਜਰੀ ਅਤੇ ਅੰਮ੍ਰਿਤਪਾਲ ਸਿੰਘ ਵਾਸੀ ਘੜਾਮਾਪਤੀ ਸਮਾਣਾ ਵਜੋਂ ਹੋਈ ਹੈ। ਡੀਐੱਸਪੀ ਨੇਹਾ ਅਗਰਵਾਲ ਨੇ ਦੱਸਿਆ ਕਿ ਮ੍ਰਿਤਕ ਮਨੀਸ਼ ਕੁਮਾਰ ਉਰਫ ਮਾਹੀ (25) ਵਾਸੀ ਮਲਕਾਣਾਪਤੀ ਸਮਾਣਾ ਦੇ ਪਿਤਾ ਅਸ਼ੋਕ ਕੁਮਾਰ ਵੱਲੋਂ ਆਪਣੇ ਲੜਕੇ ਦੇ ਲਾਪਤਾ ਹੋਣ ਦੀ ਤਿੰਨ ਅਪਰੈਲ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਉਸ ਤਿੰਨ ਮਹੀਨੇ ਤੋਂ ਭਾਲ ਕੀਤੀ ਜਾ ਰਹੀ ਸੀ। ਜਾਂਚ ਦੌਰਾਨ ਪੁਲੀਸ ਨੂੰ ਪਤਾ ਲੱਗਾ ਕਿ ਉਸ ਦੇ ਦੋਸਤਾਂ ਨੇ ਉਧਾਰ ਲਏ ਦੋ ਹਜ਼ਾਰ ਰੁਪਏ ਨਾ ਮਿਲਣ ’ਤੇ ਉਸ ਨੂੰ ਨਹਿਰ ’ਚ ਸੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।
Advertisement
Advertisement