ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਦਾਮ ’ਚੋਂ ਕਣਕ ਖੁਰਦ-ਬੁਰਦ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

07:11 AM Mar 08, 2024 IST
featuredImage featuredImage
ਬਠਿੰਡਾ ਵਿੱਚ ਵਿਜੀਲੈਂਸ ਵੱਲੋਂ ਗਿ੍ਰਫ਼ਤਾਰ ਕੀਤੇ ਤਿੰਨ ਮੁਲਜ਼ਮ।

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 7 ਮਾਰਚ
‘ਗੁਰਵੀਰ ਕੌਰ ਗੁਦਾਮ ਰਾਮਪੁਰਾ ਫੂਲ’ ਵਿੱਚ ਸਾਲ 2023 ਦੌਰਾਨ ਸਟੋਰ ਕੀਤੀ ਕਣਕ ਕਥਿਤ ਖੁਰਦ-ਬੁਰਦ ਕਰਨ ਅਤੇ ਬੋਰੀਆਂ ਉੱਪਰ ਪਾਣੀ ਪਾ ਕੇ ਕਣਕ ਦਾ ਵਜ਼ਨ ਵਧਾਉਣ ਤੇ ਘਟੀਆ ਕਣਕ ਰਾਹੀਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਊਰੋ ਵੱਲੋਂ ‘ਗਲੋਬਸ ਵੇਅਰ ਹਾਊਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮਟਿਡ ਕੰਪਨੀ’ ਦਾ ਮੈਨੇਜਰ ਜਸਪਾਲ ਕੁਮਾਰ, ਗੁਦਾਮ ਕਲਰਕ ਸੁਖਜਿੰਦਰ ਸਿੰਘ ਅਤੇ ਗੋਦਾਮ ਇੰਚਾਰਜ ਬਲਜਿੰਦਰ ਸਿੰਘ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਯੂਨਿਟ ਬਠਿੰਡਾ ਦੀ ਟੀਮ ਵੱਲੋਂ ਪਨਗ੍ਰੇਨ ਅਤੇ ਐਫਸੀਆਈ ਰਾਮਪੁਰਾ ਫੂਲ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਕਸਟੋਡੀਅਨ ਕੰਪਨੀ ‘ਗਲੋਬਸ ਵੇਅਰ ਹਾਊਸਿੰਗ ਪ੍ਰਾਈਵੇਟ ਲਿਮਟਿਡ ਦਿੱਲੀ’ ਦੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ‘ਗੁਰਵੀਰ ਕੌਰ ਗੋਦਾਮ ਰਾਮਪੁਰਾ ਫੂਲ’ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੇ ਆਧਾਰ ’ਤੇ ਹੀ ਉਕਤ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ 7 ਮਾਰਚ 2024 ਨੂੰ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਤਾ ਲੱਗਾ ਕਿ ਕੰਪਨੀ ਨੇ ਪਹਿਲਾਂ ਹੀ ਕਰੀਬ 165 ਕੁਇੰਟਲ ਕਣਕ ਉਕਤ ਸਟੋਰ ਵਿੱਚੋਂ ਕੱਢ ਕੇ ਖੁਰਦ-ਬੁਰਦ ਕਰ ਦਿੱਤੀ ਸੀ ਜਿਸ ਦੀ ਅੰਦਾਜ਼ਨ ਕੀਮਤ 4,50,000 ਰੁਪਏ ਬਣਦੀ ਹੈ। ਮੁਲਜ਼ਮਾਂ ਨੇ ਉਸ ਨੂੰ ਪੂਰਾ ਕਰਨ ਲਈ ਅਤੇ ਹੋਰ ਕਣਕ ਖੁਰਦ-ਬੁਰਦ ਕਰਨ ਦੇ ਇਰਾਦੇ ਨਾਲ ਕਣਕ ਉੱਤੇ ਪਾਣੀ ਪਾ ਕੇ ਉਸ ਦਾ ਵਜ਼ਨ ਕਰੀਬ 875 ਗ੍ਰਾਮ ਪ੍ਰਤੀ ਕੁਇੰਟਲ ਵਧਾ ਦਿੱਤਾ। ਇਸ ਤਰ੍ਹਾਂ ਮੁਲਜ਼ਮਾਂ ਨੇ ਕਰੀਬ 685 ਕੁਇੰਟਲ ਕਣਕ ਦਾ ਵਜ਼ਨ ਵਧਾ ਕੇ ਉਸ ਨੂੰ ਖੁਰਦ-ਬੁਰਦ ਕਰਨਾ ਸੀ ਜਿਸ ਨਾਲ ਸਰਕਾਰ ਦਾ ਕਰੀਬ 19 ਲੱਖ ਰੁਪਏ ਦਾ ਨੁਕਸਾਨ ਹੋਣਾ ਤੈਅ ਸੀ ਅਤੇ ਅਜਿਹਾ ਕਰਕੇ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਕੀਤਾ ਜਾਣਾ ਸੀ। ਇਸ ਚੈਕਿੰਗ ਦੌਰਾਨ ਕਣਕ ਦੀਆਂ ਬੋਰੀਆਂ ਉੱਪਰ ਪਾਣੀ ਪਾਉਣ ਦੀ ਵੀਡੀਉ ਫੁਟੇਜ ਵੀ ਪ੍ਰਾਪਤ ਹੋਈ, ਜਿਸ ਕਰਕੇ ਉਕਤ ਜ਼ਿਕਰਯੋਗ ਮੁਲਜ਼ਮਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement

Advertisement