For the best experience, open
https://m.punjabitribuneonline.com
on your mobile browser.
Advertisement

ਤਿੰਨ ਗ੍ਰਿਫਤਾਰ, ਡੇਢ ਕਿੱਲੋ ਹੈਰੋਇਨ ਬਰਾਮਦ

08:52 AM Jul 21, 2024 IST
ਤਿੰਨ ਗ੍ਰਿਫਤਾਰ  ਡੇਢ ਕਿੱਲੋ ਹੈਰੋਇਨ ਬਰਾਮਦ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਜੁਲਾਈ
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਅੱਜ ਅੰਮ੍ਰਿਤਸਰ ਅਟਾਰੀ ਰੋਡ ’ਤੇ ਖਾਸਾ ਵਿਖੇ ਨਸ਼ੇ ਦੀ ਖੇਪ ਲੈਣ ਆਏ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਨ੍ਹਾਂ ਕੋਲੋ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਮਰਗਿੰਦਪੁਰਾ, ਗੁਰਪ੍ਰਤਾਪ ਸਿੰਘ ਵਾਸੀ ਤਲਵੰਡੀ ਅਤੇ ਹਰਜੀਤ ਸਿੰਘ ਉਰਫ ਜੀਤਾ ਵਾਸੀ ਪਿੰਡ ਕੋਹਾਲਾ ਵਜੋਂ ਹੋਈ ਹੈ। ਪੁਲੀਸ ਨੂੰ ਸੂਹ ਮਿਲੀ ਸੀ ਕਿ ਉਨ੍ਹਾਂ ਨੇ ਇਲਾਕੇ ਦੇ ਖੇਤਾਂ ਵਿੱਚ ਨਸ਼ੇ ਦੀ ਖੇਪ ਲੁਕਾ ਕੇ ਰੱਖਿਆ ਹੋਇਆ ਹੈ। ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਇਹ ਪਤਾ ਲਗਾਉਣ ਲਈ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਹੁਣ ਤਕ ਨਸ਼ੀਲੇ ਪਦਾਰਥਾਂ ਦੀਆ ਕਿੰਨੀਆਂ ਖੇਪਾਂ ਪ੍ਰਾਪਤ ਕੀਤੀਆਂ ਤੇ ਅਗਾਂਹ ਸਪਲਾਈ ਕੀਤੀਆ ਹਨ। ਪਾਕਿਸਤਾਨੀ ਤਸਕਰਾਂ ਨਾਲ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×