ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੱਖ-ਵੱਖ ਥਾਵਾਂ ਤੋਂ 275 ਗ੍ਰਾਮ ਹੈਰੋਇਨ ਸਣੇ ਤਿੰਨ ਕਾਬੂ

11:32 AM Oct 20, 2024 IST

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 19 ਅਕਤੂਬਰ
ਥਾਣਾ ਛੇਹਰਟਾ ਮੁਖੀ ਇੰਸਪੈਕਟਰ ਰੋਬਿੰਨ ਹੰਸ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਹਰਗੋਬਿੰਦਪੁਰਾ ’ਚ ਗਸ਼ਤ ਦੌਰਾਨ ਕਾਬਲ ਸਿੰਘ ਵਾਸੀ ਹਰਗੋਬਿੰਦਰਪੁਰਾ ਗੁਰੂ ਕੀ ਵਡਾਲੀ ਛੇਹਰਟਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਕੋੋਲੋਂ 16 ਗ੍ਰਾਮ ਹੈਰੋਇਨ ਬਰਾਮਦ ਕੀਤੀ । ਥਾਣਾ ਗੇਟ ਹਕੀਮਾਂ ਮੁਖੀ ਇੰਸਪੈਕਟਰ ਮਨਜੀਤ ਕੌਰ ਦੀ ਅਗਵਾਈ ਹੇਠ ਪੁਲੀਸ ਨੇ ਵਿਸ਼ਨੂੰ ਵਾਸੀ ਵੱਡਾ ਹਰੀਪੁਰਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਸੀਆਈਏ ਸਟਾਫ-2 ਅੰਮ੍ਰਿਤਸਰ ਸਿਟੀ ਇੰਸਪੈਕਟਰ ਬਿੰਦਰਜੀਤ ਸਿੰਘ ਇੰਚਾਰਜ ਦੀ ਅਗਵਾਈ ਹੇਠ ਟੀਮ ਨੇ ਬਾਬਾ ਜੀਵਨ ਸਿੰਘ ਕਲੋਨੀ ਛੇਹਰਟਾ ਦੇ ਖੇਤਰ ‘ਵਿੱਚ ਮੋਟਰਸਾਈਕਲ ਸਵਾਰ ਅਕਾਸ਼ਦੀਪ ਸਿੰਘ ਉਰਫ ਅਕਾਸ਼ ਵਾਸੀ ਕੋਹਾਲੀ ਥਾਣਾ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੂੰ ਕਾਬੂ ਕਰਕੇ ਉਸ ਕੋਲੋਂ 209 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Advertisement

Advertisement