5 ਕਿਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
04:04 PM Oct 09, 2024 IST
ਅੰਮ੍ਰਿਤਸਰ, 9 ਅਕਤੂਬਰ
Advertisement
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਬੁੱਧਵਾਰ ਨੂੰ ਅਜਨਾਲਾ ਤੋਂ 5 ਕਿਲੋਗ੍ਰਾਮ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕਰਨ ਤੋਂ ਬਾਅਦ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਇੰਟੈਲੀਜੈਂਸ ਅਧਾਰਤ ਕਾਰਵਾਈ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Advertisement
ਡੀਜੀਪੀ ਪੰਜਾਬ ਨੇ ‘ਐਕਸ’ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਖੁਫੀਆ ਜਾਣਕਾਰੀ ’ਤੇ ਅਧਾਰਤ ਕਾਰਵਾਈ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਲਿਖਿਆ ਕਿ 5 ਕਿਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕਰਦਿਆਂ 3 ਵਿਅਕਤੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। -ਏਐੈੱਨਆਈ
Advertisement