ਨਸ਼ੀਲੇ ਪਦਾਰਥਾਂ ਸਮੇਤ ਤਿੰਨ ਗ੍ਰਿਫ਼ਤਾਰ
ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 11 ਨਵੰਬਰ
ਥਾਣਾ ਛੇਹਰਟਾ ਦੀ ਪੁਲੀਸ ਨੇ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 51 ਗ੍ਰਾਮ ਹੈਰੋਇਨ, ਕੰਡਾ ਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ ਹੈ। ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਜੋਬਨਜੀਤ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਜੰਟ ਸਿੰਘ ਵੱਜੋਂ ਹੋਈ ਹੈ, ਜਿਨ੍ਹਾਂ ਦੇ ਖਿਲਾਫ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਥਾਣਾ ਮੁਖੀ ਇੰਸਪੈਕਟਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛ-ਪੜਤਾਲ ਵਾਸਤੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਦੌਰਾਨ ਥਾਣਾ ਰਣਜੀਤ ਐਵੇਨਿਊ ਦੀ ਪੁਲੀਸ ਨੇ ਆਟੋ ਰਿਕਸ਼ਾ ਵਿੱਚ ਸਵਾਰ ਹੋ ਕੇ ਰਾਹਗੀਰਾਂ ਨੂੰ ਲੁੱਟਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿੱਚ ਥਾਣਾ ਰਣਜੀਤ ਐਵੇਨਿਊ ਵਿਖੇ ਆਈਪੀਸੀ ਦੀ ਧਾਰਾ 379 ਬੀ (2) ਅਤੇ 34 ਹੇਠ ਕੇਸ ਦਰਜ ਕੀਤਾ ਹੈ। ਗਿਰਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ, ਗੁਰਦੇਵ ਸਿੰਘ ਅਤੇ ਜਸਵੀਰ ਸਿੰਘ ਵੱਜੋਂ ਹੋਈ ਹੈ। ਇਨ੍ਹਾਂ ਕੋਲੋਂ ਖੋਹਿਆ ਕੈਮਰਾ, ਮੋਬਾਈਲ, ਸਕੂਟਰ ਅਤੇ ਵਾਰਦਾਤ ਵੇਲੇ ਵਰਤਿਆ ਆਟੋ ਰਿਕਸ਼ਾ ਬਰਾਮਦ ਕੀਤਾ ਹੈ।