ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਕਲੀ ਕਰੰਸੀ ਤੇ ਪ੍ਰਿੰਟਰ ਸਣੇ ਤਿੰਨ ਗ੍ਰਿਫ਼ਤਾਰ

10:03 AM Jun 18, 2024 IST
ਨਕਲੀ ਕਰੰਸੀ ਅਤੇ ਹੋਰ ਸਾਮਾਨ ਸਣੇ ਗ੍ਰਿਫ਼ਤਾਰ ਮੁਲਜ਼ਮ ਪੁਲੀਸ ਪਾਰਟੀ ਨਾਲ।

ਸੰਤੋਖ ਗਿੱਲ
ਰਾਏਕੋਟ, 17 ਜੂਨ
ਥਾਣਾ ਸਦਰ ਰਾਏਕੋਟ ਦੀ ਪੁਲੀਸ ਨੇ ਵਰਨਾ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 500 ਰੁਪਏ ਦੇ ਕੁਝ ਨਕਲੀ ਕਰੰਸੀ ਨੋਟ, ਇੱਕ ਪ੍ਰਿੰਟਰ ਅਤੇ ਨੋਟ ਛਾਪਣ ਲਈ ਵਰਤੇ ਜਾਣ ਵਾਲੇ 115 ਸਫ਼ੇਦ ਕਾਗ਼ਜ਼ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਅਨੁਸਾਰ ਥਾਣੇਦਾਰ ਜਗਦੀਪ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੂੰ ਬਠਿੰਡਾ ਬਰਾਂਚ ਨਹਿਰ ਦੇ ਜੌਹਲਾਂ ਪੁਲ ਨੇੜੇ ਗਸ਼ਤ ਦੌਰਾਨ ਇਸ ਸਬੰਧੀ ਸੂਚਨਾ ਮਿਲੀ। ਇਸ ਤੋਂ ਬਾਅਦ ਨਾਕੇਬੰਦੀ ਦੌਰਾਨ ਵਰਨਾ ਕਾਰ ਸਵਾਰ ਸੁਖਦੀਪ ਸਿੰਘ ਪੁੱਤਰ ਮੱਖਣ ਸਿੰਘ, ਸੰਦੀਪ ਸਿੰਘ ਪੁੱਤਰ ਅਮਰੀਕ ਸਿੰਘ ਦੋਵੇਂ ਵਾਸੀ ਦੱਧਾਹੂਰ ਅਤੇ ਉਂਕਾਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਜੌਹਲਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਗਈ ਹੈ।
ਇੰਸਪੈਕਟਰ ਅਨੁਸਾਰ ਮੁਲਜ਼ਮ ਉਂਕਾਰ ਸਿੰਘ ਵਾਸੀ ਜੌਹਲਾਂ ਖ਼ਿਲਾਫ਼ ਨਸ਼ਾ ਤਸਕਰੀ ਅਤੇ ਲੜਾਈ ਝਗੜਿਆਂ ਦੇ ਕੁਝ ਕੇਸ ਪਹਿਲਾਂ ਹੀ ਦਰਜ ਹਨ ਅਤੇ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਉਸ ਦੀ ਜਾਇਦਾਦ ਵੀ ਅਦਾਲਤੀ ਹੁਕਮਾਂ ਅਨੁਸਾਰ ਜ਼ਬਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਗਰਾਉਂ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਅਦਾਲਤ ਵੱਲੋਂ ਮਿਲੇ ਇੱਕ ਰੋਜ਼ਾ ਰਿਮਾਂਡ ਦੌਰਾਨ ਹੋਰ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

Advertisement

Advertisement
Advertisement