ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

40 ਕਰੋੜ ਦੀ ਹੈਰੋਇਨ ਸਣੇ ਤਿੰਨ ਕਾਬੂ

07:51 AM Jun 12, 2024 IST
ਬਰਾਮਦ ਕੀਤੀ ਗਈ ਹੈਰੋਇਨ।

ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਅੰਮ੍ਰਿਤਸਰ/ਰਮਦਾਸ, 11 ਜੂਨ
ਪੰਜਾਬ ਪੁਲੀਸ ਨੇ ਪਾਕਿਸਤਾਨ ਤੋਂ ਸਮਗਲ ਹੋ ਕੇ ਆਈ 40 ਕਰੋੜ ਰੁਪਏ ਦੀ ਕੀਮਤ ਦੀ 8 ਕਿੱਲੋ ਹੈਰੋਇਨ ਸਣੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਮੁਲਜ਼ਮਾਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਪਿੰਡ ਝੰਜੋਟੀ, ਅੰਮ੍ਰਿਤਸਰ, ਸਾਜਨ ਸਿੰਘ ਵਾਸੀ ਪਿੰਡ ਭਕਨਾ ਕਲਾਂ, ਅੰਮ੍ਰਿਤਸਰ ਅਤੇ ਸਤਨਾਮ ਸਿੰਘ ਵਾਸੀ ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਇਨ੍ਹਾਂ ਕੋਲੋਂ .30 ਬੋਰ ਦੇ ਪਿਸਤੌਲ ਸਣੇ 30 ਬੋਰ ਦੇ 26 ਕਾਰਤੂਸ, ਸਵਿਫ਼ਟ ਕਾਰ ਅਤੇ ਸਪਲੈਂਡਰ ਮੋਟਰਸਾਈਕਲ ਬਰਾਮਦ ਹੋਇਆ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਸੂਹ ਮਿਲੀ ਸੀ ਕਿ ਕੁਝ ਨਸ਼ਾ ਤਸਕਰਾਂ ਨੇ ਪਿੰਡ ਧਰਮਕੋਟ ਪੱਤਣ ਨੇੜੇ ਭਾਰਤ-ਪਾਕਿ ਸਰਹੱਦ ਤੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਹ ਖੇਪ ਅੱਗੇ ਨਸ਼ਾ ਸਪਲਾਇਰ ਸਤਨਾਮ ਸਿੰਘ ਨੂੰ ਅੰਮ੍ਰਿਤਸਰ ਵਿੱਚ ਖਾਲਸਾ ਕਾਲਜ ਦੇ ਸਾਹਮਣੇ ਕੋਟ ਖਾਲਸਾ ਨੇੜੇ ਪਹੁੰਚਾਉਣੀ ਹੈ। ਪੁਲੀਸ ਟੀਮਾਂ ਨੇ ਅੱਡਾ ਖੁਸਰੋ ਟਾਹਲੀ ਵਿਖੇ ਨਾਕਾ ਲਗਾਇਆ ਅਤੇ ਗੁਰਸਾਹਿਬ ਤੇ ਸਾਜਨ ਨੂੰ 7.5 ਕਿੱਲੋ ਹੈਰੋਇਨ ਅਤੇ 16 ਕਾਰਤੂਸਾਂ ਸਣੇ ਕਾਬੂ ਕੀਤਾ। ਬਾਅਦ ਵਿੱਚ ਪੁਲੀਸ ਨੇ ਜਾਲ ਵਿਛਾ ਕੇ ਥਾਣਾ ਕੋਟ ਖਾਲਸਾ ਖੇਤਰ ਵਿੱਚੋਂ ਨਸ਼ਾ ਸਪਲਾਇਰ ਸਤਨਾਮ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ 500 ਗ੍ਰਾਮ ਹੈਰੋਇਨ ਅਤੇ .30 ਬੋਰ ਦੇ ਪਿਸਤੌਲ ਸਮੇਤ 10 ਕਾਰਤੂਸ ਬਰਾਮਦ ਕੀਤੇ।

Advertisement

Advertisement