ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

07:54 AM Jun 25, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਜੂਨ
ਪੁਲੀਸ ਨੇ ਤਿੰਨ ਜਣਿਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਦੁੱਗਰੀ ਦੇ ਥਾਣੇਦਾਰ ਸੁਨੀਲ ਕੁਮਾਰ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗੁਰਦੁਆਰਾ ਸਾਹਿਬ, ਜਵੰਦੀ ਕਲਾਂ ਨੇੜੇ ਰਹਿੰਦੇ ਸੂਰਜ ਨੂੰ ਗਸ਼ਤ ਦੌਰਾਨ ਅੇਲੇ ਗ੍ਰੀਨ ਰਿਜੋਰਟ ਦੇ ਸਾਹਮਣੇ ਟੀ-ਪੁਆਇੰਟ ਤੋਂ ਮੋਟਰਸਾਈਕਲ ’ਤੇ ਆਉਂਦਿਆਂ ਕਾਬੂ ਕਰ ਕੇ 3 ਗ੍ਰਾਮ ਹੈਰੋਇਨ, ਮੋਟਰਸਾਈਕਲ ਅਤੇ ਮੋਬਾਈਲ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਪੁਲੀਸ ਗਸ਼ਤ ਸਬੰਧੀ ਕੀਜ਼ ਹੋਟਲ ਚੌਕ ਨੇੜੇ ਮੌਜੂਦ ਸੀ ਕਿ ਸਾਹਮਣਿਓਂ ਮੋਟਰਸਾਈਕਲ ’ਤੇ ਆ ਰਹੇ ਅਕਾਸ਼ਦੀਪ ਸਿੰਘ ਉਰਫ਼ ਅਕਾਸ਼ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 42 ਗ੍ਰਾਮ ਨਸ਼ੀਲਾ ਪਾਊਡਰ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ। ਥਾਣਾ ਡਿਵੀਜ਼ਨ ਨੰਬਰ 8 ਦੇ ਥਾਣੇਦਾਰ ਭਜਨ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਰਜਤ ਤਾਂਗੜੀ ਨੂੰ ਗੁਰੂ ਨਾਨਕ ਪੁਰਾ ਚੌਕ ਨੇੜੇ ਕੈਲਾਸ਼ ਚੌਕੀ ਤੋਂ ਐਕਟਿਵਾ ’ਤੇ ਆਉਂਦਿਆਂ ਕਾਬੂ ਕਰ ਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਅਤੇ ਐਕਟਿਵਾ ਬਰਾਮਦ ਕੀਤਾ ਹੈ।

Advertisement

Advertisement