ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਈਸ ਡਰੱਗ ਤੇ ਹੈਰੋਇਨ ਸਣੇ ਤਿੰਨ ਕਾਬੂ

08:38 AM Jul 21, 2024 IST
ਅੰਮ੍ਰਿਤਸਰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਨਸ਼ਾ ਤਸਕਰ। -ਫੋਟੋ: ਪੰਜਾਬੀ ਟ੍ਰਿਬਿਊਨ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਜੁਲਾਈ
ਪੁਲੀਸ ਨੇ ਆਈਸ ਡਰੱਗ ਦੇ ਉਤਪਾਦਨ ਅਤੇ ਤਸਕਰੀ ਵਿੱਚ ਸ਼ਾਮਲ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਕਿਲੋ ਆਈਸ ਡਰੱਗ, 2.45 ਕਿਲੋ ਹੈਰੋਇਨ ਅਤੇ 520 ਗ੍ਰਾਮ ਹੋਰ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਕੋਲੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਕੰਪਲੈਕਸ ਵਿੱਚ ਸੁੱਟੇ ਜਾਣ ਲਈ ਤਿਆਰ ਕੀਤੇ ਨਸ਼ੀਲੇ ਪਦਾਰਥਾਂ ਦੇ ਪੈਕੇਟ ਵੀ ਬਰਾਮਦ ਹੋਏ ਹਨ। ਮੁਲਜ਼ਮਾਂ ਦੀ ਪਛਾਣ ਦਲਜੀਤ ਕੌਰ (42), ਗੁਰਬਖਸ਼ ਉਰਫ਼ ਲਾਲਾ (27) ਅਤੇ ਅਰਸ਼ਦੀਪ ਸਿੰਘ (21) ਵਜੋਂ ਹੋਈ ਹੈ। ਪੁਲੀਸ ਨੇ 16 ਜੂਨ ਨੂੰ 50 ਗ੍ਰਾਮ ਹੈਰੋਇਨ ਸਮੇਤ ਇਸ ਔਰਤ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ ਉਸ ਦੇ ਬਾਕੀ ਸਾਥੀ ਕਾਬੂ ਕੀਤੇ ਗਏ ਹਨ। ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਦਲਜੀਤ ਕੌਰ ਦੇ ਖੁਲਾਸੇ ਤੋਂ ਬਾਅਦ ਪੁਲੀਸ ਨੇ ਅਰਸ਼ੀਪ ਸਿੰਘ ਵਾਸੀ ਛੇਹਰਟਾ ਨੂੰ ਕਾਬੂ ਕਰ ਕੇ ਉਸ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ। ਗੁਰਬਖਸ਼ ਲਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 1 ਕਿਲੋ ਆਈਸ ਡਰੱਗ, 2 ਕਿਲੋ ਤੋਂ ਵੱਧ ਹੈਰੋਇਨ ਅਤੇ 520 ਗ੍ਰਾਮ ਹੋਰ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ।

Advertisement

ਹੈਰੋਇਨ, ਡਰੱਗ ਮਨੀ ਤੇ ਦੋ ਗੱਡੀਆਂ ਸਮੇਤ ਤਿੰਨ ਗ੍ਰਿਫ਼ਤਾਰ

ਬਠਿੰਡਾ (ਮਨੋਜ ਸ਼ਰਮਾ): ਬਠਿੰਡਾ ਪੁਲੀਸ ਨੇ 1.05 ਕਿਲੋ ਹੈਰੋਇਨ, 2.65 ਲੱਖ ਰੁਪਏ ਡਰੱਗ ਮਨੀ ਅਤੇ ਦੋ ਗੱਡੀਆਂ ਸਣੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਠਿੰਡਾ ਦੇ ਐੱਸਐੱਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲੀਸ ਨੇ ਸਰਹਿੰਦ ਨਹਿਰ ਰਿੰਗ ਰੋਡ ’ਤੇ ਇੱਕ ਇਨੋਵਾ ਗੱਡੀ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਜਿਸ ਦੌਰਾਨ ਦੋ ਨੌਜਵਾਨਾਂ ਕੋਲੋਂ 1.05 ਕਿਲੋ ਹੈਰੋਇਨ ਬਰਾਮਦ ਹੋਈ। ਜਦੋਂ ਇਨ੍ਹਾਂ ਦੋ ਨੌਜਵਾਨਾਂ ਤਰਸੇਮ ਸਿੰਘ ਵਾਸੀ ਬਠਿੰਡਾ ਅਤੇ ਕਰਨਪ੍ਰੀਤ ਸਿੰਘ ਵਾਸੀ ਫਾਜ਼ਿਲਕਾ ਕੋਲੋਂ ਪੁੱਛ-ਪੜਤਾਲ ਕੀਤੀ ਗਈ ਤਾਂ ਤਰਸੇਮ ਸਿੰਘ ਨੇ ਮੰਨਿਆ ਕਿ ਉਨ੍ਹਾਂ ਇਹ ਹੈਰੋਇਨ ਗਨੇਸ਼ ਸਿੰਘ ਉਰਫ਼ ਗੇਸ਼ੂ ਵਾਸੀ ਫਾਜ਼ਿਲਕਾ ਤੋਂ ਲਿਆਂਦੀ ਸੀ ਜਿਸ ਮਗਰੋਂ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

Advertisement
Advertisement
Advertisement