For the best experience, open
https://m.punjabitribuneonline.com
on your mobile browser.
Advertisement

ਨਾਜਾਇਜ਼ ਸ਼ਰਾਬ ਸਣੇ ਤਿੰਨ ਗ੍ਰਿਫ਼ਤਾਰ

07:42 AM Oct 21, 2024 IST
ਨਾਜਾਇਜ਼ ਸ਼ਰਾਬ ਸਣੇ ਤਿੰਨ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਸਮਾਣਾ, 20 ਅਕਤੂਬਰ
ਸਦਰ ਪੁਲੀਸ ਨੇ ਤਿੰਨ ਵੱਖ-ਵੱਖ ਪਿੰਡਾਂ ਤਲਵੰਡੀ ਮਲਕ, ਤਰਖਾਣ ਮਾਜਰਾ ਅਤੇ ਘੰਗਰੋਲੀ ਵਿੱਚ ਨਾਕਾਬੰਦੀ ਦੌਰਾਨ 45 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲੀਸ ਨੇ ਮੁਲਜ਼ਮ ਸੁਖਵਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਮਲਕ, ਰਵੀ ਸਿੰਘ ਵਾਸੀ ਪਿੰਡ ਤਰਖਾਣ ਮਾਜਰਾ ਅਤੇ ਬੁੱਧ ਸਿੰਘ ਵਾਸੀ ਪਿੰਡ ਘੰਗਰੋਲੀ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਐਕਸਾਈਜ਼ ਐਕਟ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਤਿੰਨੋਂ ਮੁਲਜ਼ਮ ਸ਼ਰਾਬ ਕਸੀਦ ਕਰਕੇ ਵੇਚਣ ਦੇ ਆਦੀ ਹਨ, ਜਿਨਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement
Advertisement
Author Image

Advertisement