For the best experience, open
https://m.punjabitribuneonline.com
on your mobile browser.
Advertisement

ਚੋਰੀ ਦੇ ਮੋਟਰਸਾਈਕਲ ਤੇ ਮੋਬਾਈਲ ਸਣੇ ਤਿੰਨ ਕਾਬੂ

07:01 AM Aug 27, 2024 IST
ਚੋਰੀ ਦੇ ਮੋਟਰਸਾਈਕਲ ਤੇ ਮੋਬਾਈਲ ਸਣੇ ਤਿੰਨ ਕਾਬੂ
Advertisement

ਲੁਧਿਆਣਾ: ਪੁਲੀਸ ਚੌਕੀ ਹੰਬੜਾਂ ਦੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਚੋਰੀ ਦੇ ਮੋਟਰਸਾਈਕਲ ਤੇ ਮੋਬਾਈਲ ਗ੍ਰਿਫ਼ਤਾਰ ਕੀਤਾ ਹੈ। ਏਸੀਪੀ ਪੱਛਮੀ ਗੁਰਦੇਵ ਸਿੰਘ ਨੇ ਦੱਸਿਆ ਕਿ ਹੰਬੜਾਂ ਪੁਲੀਸ ਚੌਕੀ ਦੇ ਇੰਚਾਰਜ ਗੁਰਚਰਨਜੀਤ ਸਿੰਘ ਦੀ ਦੇਖ-ਰੇਖ ਹੇਠ ਥਾਣੇਦਾਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਗਸ਼ਤ ਸਬੰਧੀ ਬੱਸ ਸਟੈਡ ਪਿੰਡ ਗੋਂਸਪੁਰ ਮੌਜੂਦ ਸੀ ਤਾਂ ਮੁਖ਼ਬਰ ਦੀ ਇਤਲਾਹ ’ਤੇ ਜਸਪਾਲ ਸਿੰਘ ਉਰਫ਼ ਗੋਰਾ, ਕਰਨ ਸਿੰਘ ਅਤੇ ਰਾਹੁਲ ਸਿੰਘ ਨੂੰ ਖਾਲੀ ਪਲਾਟ ਵਿੱਚੋਂ ਕਾਬੂ ਕੀਤਾ ਗਿਆ ਹੈ। ਪੁਲੀਸ ਨੇ ਉਨ੍ਹਾਂ ਪਾਸੋਂ ਛੇ ਮੋਬਾਈਲ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲੀਸ ਵੱਲੋਂ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement