ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਗ੍ਰਿਫ਼ਤਾਰ
06:22 AM Feb 04, 2025 IST
Advertisement
ਪੱਤਰ ਪ੍ਰੇਰਕ
ਜਲੰਧਰ, 3 ਫਰਵਰੀ
ਦਿਹਾਤੀ ਪੁਲੀਸ ਨੇ ਵੱਖ-ਵੱਖ ਮਾਮਲਿਆਂ ਵਿੱਚ ਦੋ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਕੀਤੇ ਵਾਹਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
ਵਾਹਨ ਚੋਰੀ ਦੇ ਮਾਮਲੇ ਵਿੱਚ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਐਨ.ਏ.-97 ਮੰਦਰ ਵਾਲੀ ਸਟਰੀਟ, ਮੁਹੱਲਾ ਕਿਸ਼ਨਪੁਰਾ, ਜਲੰਧਰ ਵਜੋਂ ਹੋਈ ਹੈ। ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਸਬੰਧੀ ਕੁਲਬੀਰ ਉਰਫ਼ ਬੀਰੂ ਵਾਸੀ ਹੀਰਾਪੁਰ, ਥਾਣਾ ਮਕਸੂਦਾ, ਜਲੰਧਰ ਤੇ ਜਗਤਾਰ ਸਿੰਘ ਉਰਫ ਜੱਗਾ ਵਾਸੀ ਲਿੱਟਾ ਜ਼ਿਲ੍ਹਾ ਕਪੂਰਥਲਾ ਨੂੰ ਨਾਮਜ਼ਦ ਕੀਤਾ ਗਿਆ ਹੈ। ਇਹ ਜਾਣਕਾਰੀ ਐਸਐਸਪੀ ਖੱਖ ਨੇ ਦਿੱਤੀ।
Advertisement
Advertisement
Advertisement