ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭੁੱਕੀ ਤੇ ਅਸਲੇ ਸਣੇ ਤਿੰਨ ਗ੍ਰਿਫ਼ਤਾਰ

08:07 AM Jun 14, 2024 IST
ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।

ਨਿੱਜੀ ਪੱਤਰ ਪ੍ਰੇਰਕ
ਖੰਨਾ, 13 ਜੂਨ
ਤਸਕਰਾਂ ਵਿਰੁੱਧ ਮੁਹਿੰਮ ਤਹਿਤ ਅੱਜ ਖੰਨਾ ਪੁਲੀਸ ਨੂੰ ਵੱਡੀ ਸਫਲਤਾ ਹਾਸਲ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਦੋ ਥਾਵਾਂ ਤੋਂ 180 ਕਿਲੋ ਪੋਸਤ ਭੁੱਕੀ ਅਤੇ ਇੱਕ ਪਿਸਟਲ ਸਣੇ ਤਿੰਨਾਂ ਨੂੰ ਕਾਬੂ ਕੀਤਾ ਹੈ। ਅੱਜ ਪੁਲੀਸ ਪਾਰਟੀ ਨੇ ਮਾਰਕਫੈਡ ਨੇੜੇ ਸ਼ੱਕ ਦੇ ਆਧਾਰ ’ਤੇ ਇੱਕ ਕੈਂਟਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਵਿੱਚੋਂ 18-18 ਕਿਲੋ ਦੇ 10 ਥੈਲੇ ਭੁੱਕੀ ਪੋਸਤ (ਕੁੱਲ ਵਜ਼ਨ 180 ਕਿਲੋ) ਬਰਾਮਦ ਹੋਏ। ਮੁਲਜ਼ਮ ਦੀ ਪਛਾਣ ਪਵਨ ਕੁਮਾਰ ਵਾਸੀ ਅਮਲੋਹ ਰੋਡ ਖੰਨਾ ਵਜੋਂ ਹੋਈ ਜਿਸ ਨੂੰ ਗ੍ਰਿਫਤਾਰ ਕਰਕੇ ਪੁਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਭੁੱਕੀ ਕਿੱਥੋਂ ਲੈ ਕੇ ਆਇਆ ਤੇ ਕਿੱਥੇ ਸਪਲਾਈ ਕਰਨੀ ਸੀ। ਡੀਐਸਪੀ ਗਿੱਲ ਨੇ ਦੱਸਿਆ ਕਿ ਇਸੇ ਤਰ੍ਹਾਂ ਇੱਕ ਹੋਰ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫਤਾਰ ਕਰਨ ਉਪਰੰਤ ਤਲਾਸ਼ੀ ਲਈ ਤਾਂ ਇੱਕ ਨੌਜਵਾਨ ਪਾਸੋਂ ਪਿਸਟਲ ਤੇ ਦੂਜੇ ਪਾਸੋਂ ਦੋ ਮੈਗਜ਼ੀਨ ਬਰਾਮਦ ਕੀਤੇ ਗਏ। ਮੁਲਜ਼ਮਾਂ ਦੀ ਪਹਿਚਾਣ ਰਾਹੁਲ ਭੱਟ ਤੇ ਅਮਿਤ ਕੁਮਾਰ (ਦੋਵੇਂ ਵਾਸੀ ਜ਼ਿਲ੍ਹਾ ਹੁਸ਼ਿਆਰਪੁਰ) ਵਜੋਂ ਹੋਈ। ਇਨ੍ਹਾਂ ਦੀ ਗ੍ਰਿਫਤਾਰੀ ਨਾਲ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Advertisement

Advertisement