ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਰੀ ਦੇ ਮੋਬਾਈਲਾਂ ਸਮੇਤ ਤਿੰਨ ਗ੍ਰਿਫ਼ਤਾਰ

07:54 AM Jan 19, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 18 ਜਨਵਰੀ
ਵੱਖ-ਵੱਖ ਥਾਣਿਆਂ ਦੀ ਪੁਲੀਸ ਵੱਲੋਂ ਤਿੰਨ ਜਣਿਆਂ ਨੂੰ ਚੋਰੀ ਦੇ ਲੁੱਟੇ ਮੋਬਾਈਲ ਫੋਨਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਡੇਹਲੋਂ ਦੀ ਪੁਲੀਸ ਨੇ ਲੁੱਟੇ ਹੋਏ ਮੋਬਾਈਲ ਫੋਨਾਂ ਸਮੇਤ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਸੁਭਾਸ਼ ਚੰਦ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਬਾੜੀ ਚੌਕ ਘਵੱਦੀ ਮੌਜੂਦ ਸੀ ਤਾਂ ਸਤਨਾਮ ਸਿੰਘ ਵਾਸੀ ਪਿੰਡ ਖਾਨਪੁਰ ਅਤੇ ਧਰਮਪ੍ਰੀਤ ਸਿੰਘ ਵਾਸੀ ਪਿੰਡ ਘੁਡਾਣੀ ਕਲਾਂ ਨੂੰ ਮੋਟਰਸਾਈਕਲ ਡੀਲਕਸ ਤੇ ਖੋਹ ਕੀਤੇ ਹੋਏ ਮੋਬਾਈਲ ਫੋਨ ਵੇਚਣ ਲਈ ਜਾਂਦਿਆਂ ਕਾਬੂ ਕਰ ਕੇ ਉਨ੍ਹਾਂ ਪਾਸੋਂ 4 ਮੋਬਾਈਲ ਫੋਨ ਵੱਖ-ਵੱਖ ਮਾਰਕਾ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੂੰ ਮੁਹੱਲਾ ਮੁਰਾਦਪੁਰਾ ਮਿਲਰ ਗੰਜ ਵਾਸੀ ਲਾਲ ਜੀ ਯਾਦਵ ਨੇ ਦੱਸਿਆ ਹੈ ਕਿ ਉਹ ਜਗਦੰਬੇ ਸਾਈਕਲ ਇੰਡਸਟਰੀ ਵਿੱਚ ਕੰਮ ਕਰਦਾ ਹੈ ਅਤੇ ਉਹ ਆਪਣਾ ਮੋਬਾਈਲ ਫੋਨ ਦਫ਼ਤਰ ਦੇ ਟੇਬਲ ’ਤੇ ਰੱਖ ਕੇ ਲੇਬਰ ਨਾਲ ਕੰਮ ਕਰ ਰਿਹਾ ਸੀ। ਥੋੜ੍ਹੀ ਦੇਰ ਬਾਅਦ ਉਸ ਨੇ ਆ ਕੇ ਵੇਖਿਆਂ ਕਿ ਉਸ ਦਾ ਮੋਬਾਈਲ ਫੋਨ ਟੇਬਲ ’ਤੇ ਨਹੀਂ ਸੀ। ਭਾਲ ਕਰਨ ’ਤੇ ਪਤਾ ਲੱਗਿਆ ਕਿ ਉਸ ਦਾ ਮੋਬਾਈਲ ਫੋਨ ਗੁਰਮੁਖ ਸਿੰਘ ਵਾਸੀ ਮਨਜੀਤ ਨਗਰ ਨੇ ਚੋਰੀ ਕੀਤਾ ਹੈ। ਦੌਰਾਨ ਤਫ਼ਤੀਸ਼ ਉਸ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ ਮੋਬਾਈਲ ਫੋਨ ਬਰਾਮਦ ਕੀਤਾ ਹੈ।

Advertisement

Advertisement
Advertisement