For the best experience, open
https://m.punjabitribuneonline.com
on your mobile browser.
Advertisement

ਚੋਰੀ ਦੇ ਮੋਟਰਸਾਈਕਲ ਅਤੇ ਮੋਬਾਈਲ ਫੋਨਾਂ ਸਣੇ ਤਿੰਨ ਗ੍ਰਿਫ਼ਤਾਰ

07:00 AM Jun 20, 2024 IST
ਚੋਰੀ ਦੇ ਮੋਟਰਸਾਈਕਲ ਅਤੇ ਮੋਬਾਈਲ ਫੋਨਾਂ ਸਣੇ ਤਿੰਨ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਜੂਨ
ਪੁਲੀਸ ਨੇ ਚੋਰੀ ਦੇ ਮੋਟਰਸਾਈਕਲਾਂ ਅਤੇ ਮੋਬਾਈਲ ਫੋਨਾਂ ਸਮੇਤ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਜੋਧੇਵਾਲ ਦੇ ਹੌਲਦਾਰ ਦਵਿੰਦਰ ਪਾਸੀ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਟੀ-ਪੁਆਇੰਟ ਗਹਿਲੇਵਾਲ ਕੈਲਾਸ਼ ਨਗਰ ਰੋਡ ਮੌਜੂਦ ਸੀ ਤਾਂ ਮੋਹਿਤ ਕੁਮਾਰ ਵਾਸੀ ਪਿੰਡ ਮੇਹਰਬਾਨ ਨੂੰ ਚੋਰੀ ਦੇ ਮੋਟਰਸਾਈਕਲ ਤੇ ਸਵਾਰ ਹੋ ਕੇ ਵੇਚਣ ਲਈ ਜਾਂਦਿਆਂ ਕਾਬੂ ਕਰਕੇ ਮੋਟਰਸਾਈਕਲ ਕਬਜ਼ੇ ਵਿੱਚ ਕਰ ਲਿਆ ਹੈ ਜਦਕਿ ਉਸਦੇ ਭਰਾ ਮਿਯੰਕ ਕੁਮਾਰ ਦੀ ਭਾਲ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 1 ਦੇ ਹੌਲਦਾਰ ਕਿਰਨ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਗਿਰਜਾ ਘਰ ਚੌਂਕ ਮੌਜੂਦ ਸੀ ਤਾਂ ਸੰਦੀਪ ਕੁਮਾਰ ਵਾਸੀ ਪਿੰਡ ਭੌਰਾ ਨੂੰ ਚੋਰੀ ਦੇ ਮੋਟਰਸਾਈਕਲ ਪਲਟੀਨਾ ਤੇ ਸਵਾਰ ਹੋ ਕੇ ਵੇਚਣ ਲਈ ਆਉਂਦਿਆਂ ਕਾਬੂ ਕਰਕੇ ਉਸ ਪਾਸੋਂ ਮੋਟਰਸਾਇਕਲ ਬਰਾਮਦ ਕੀਤਾ ਗਿਆ ਹੈ।

Advertisement

Advertisement
Advertisement
Author Image

Advertisement