ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਰੀ ਦੇ ਮੋਟਰਸਾਈਕਲਾਂ ਸਣੇ ਤਿੰਨ ਕਾਬੂ

10:38 AM Sep 26, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਸਤੰਬਰ
ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਚੋਰੀ ਦੇ ਮੋਟਰਸਾਈਕਲਾਂ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 5 ਦੇ ਥਾਣੇਦਾਰ ਰਾਜੇਸ਼ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਨੇੜੇ ਧਿਆਨ ਸਿੰਘ ਕੰਪਲੈਕਸ ਮੌਜੂਦ ਸੀ ਤਾਂ ਮੁਖਬਰ ਖਾਸ ਦੀ ਇਤਲਾਹ ’ਤੇਬਿਕਰਮ ਸਿੰਘ ਵਾਸੀ ਵਾਸੀ ਪਿੰਡ ਕੋਟ ਈਸੇ ਖਾਂ, ਮੋਗਾ ਨੂੰ ਮੋਟਰਸਾਈਕਲ ਬਿਨਾ ਨੰਬਰ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਟਿੱਬਾ ਦੇ ਥਾਣੇਦਾਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਤ੍ਰਿਕੋਣੀ ਪਾਰਕ ਸੁਭਾਸ਼ ਨਗਰ ਨੇੜੇ ਗਸ਼ਤ ਦੌਰਾਨ ਪੁਲੀਸ ਨੇ ਅਮਨਦੀਪ ਸਿੰਘ ਵਾਸੀ ਮੇਹਰਬਾਨ ਚੂੰਗੀ ਤੇ ਆਨੰਦ ਯਾਦਵ ਵਾਸੀ ਜਗੀਰਪੁਰ ਰੋਡ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ।

Advertisement

Advertisement