For the best experience, open
https://m.punjabitribuneonline.com
on your mobile browser.
Advertisement

ਢਾਈ ਕਿਲੋ ਅਫੀਮ ਸਮੇਤ ਤਿੰਨ ਗ੍ਰਿਫ਼ਤਾਰ

10:32 AM Oct 10, 2024 IST
ਢਾਈ ਕਿਲੋ ਅਫੀਮ ਸਮੇਤ ਤਿੰਨ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 9 ਅਕਤੂਬਰ
ਫਰੀਦਕੋਟ ਪੁਲਿਸ ਨੇ ਨਾਕੇਬੰਦੀ ਦੌਰਾਨ ਇੱਥੇ ਤਿੰਨ ਨੌਜਵਾਨਾਂ ਤੋਂ 2 ਕਿਲੋ 700 ਗ੍ਰਾਮ ਅਫੀਮ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਪ੍ਰੱਗਿਆ ਜੈਨ ਨੇ ਦੱਸਿਆ ਕਿ ਸ਼ੱਕ ਦੇ ਅਧਾਰ ’ਤੇ ਰੋਕ ਕੇ ਇੱਕ ਕਾਰ ਨੂੰ ਚੈੱਕ ਕੀਤਾ ਗਿਆ ਜਿਸ ਵਿੱਚ ਤੇਜਿੰਦਰ ਸਿੰਘ, ਦਿਲਜੋਤ ਸਿੰਘ ਅਤੇ ਬਲਵਿੰਦਰ ਸਿੰਘ ਸਵਾਰ ਸਨ। ਉਨ੍ਹਾਂ ਕਿਹਾ ਕਿ ਤਲਾਸ਼ੀ ਅਤੇ ਪੁੱਛ-ਪੜਤਾਲ ਦੌਰਾਨ ਉਨ੍ਹਾਂ ਕੋਲੋਂ 2 ਕਿਲੋ 700 ਗ੍ਰਾਮ ਅਫੀਮ ਬਰਾਮਦ ਹੋਈ ਹੈ।। ਜ਼ਿਲ੍ਹਾ ਪੁਲੀਸ ਮੁਖੀ ਪ੍ਰੱਗਿਆ ਜੈਨ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ ਪੁਲੀਸ ਨੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਜਿਸ ਤਹਿਤ ਪੁਲਿਸ ਨੇ 42 ਲੀਟਰ ਲਾਹਨ ਹੈਰੋਇਨ ਅਤੇ ਚੋਰੀ ਦੇ 11 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਇਸ ਤਲਾਸ਼ੀ ਮੁਹਿੰਮ ਦੌਰਾਨ ਪੁਲੀਸ ਨੇ 13 ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

Advertisement

Advertisement
Advertisement
Author Image

Advertisement