ਦੋ ਕਿੱਲੋ ਹੈਰੋਇਨ ਤੇ ਮੋਟਰਸਾਈਕਲ ਸਣੇ ਤਿੰਨ ਗ੍ਰਿਫ਼ਤਾਰ
08:23 AM Sep 06, 2024 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਸਤੰਬਰ
ਜ਼ਿਲ੍ਹਾ ਦਿਹਾਤੀ ਪੁਲੀਸ ਨੇ 3 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਦੋ ਕਿੱਲੋ ਹੈਰੋਇਨ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ,ਜਸਬੀਰ ਸਿੰਘ ਅਤੇ ਜਸਕਰਨ ਸਿੰਘ ਵਜੋਂ ਹੋਈ ਜੋ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਤ ਹਨ। ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲਣ ਉਪਰੰਤ ਲੋਪੋਕੇ ਥਾਣੇ ਦੀ ਪੁਲੀਸ ਨੇ ਕਾਰਵਾਈ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਕੋਲੋਂ ਦੋ ਕਿੱਲੋ ਸੱਤ ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਬਰਾਮਦ ਹੋਇਆ। ਥਾਣਾ ਲੋਪੋਕੇ ਵਿੱਚ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਦੇ ਸਨ। ਮੁਲਜ਼ਮਾਂ ਦੀ ਨਸ਼ੀਲੇ ਪਦਾਰਥਾਂ ਦੀ ਕਮਾਈ ਤੋਂ ਬਣਾਈ ਗਈ ਜਾਇਦਾਦ ਦਾ ਵੀ ਪਤਾ ਲਾਇਆ ਜਾ ਰਿਹਾ ਹੈ।
Advertisement
Advertisement