ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਕਿਲੋ ਹੈਰੋਇਨ ਅਤੇ ਡਰੱਗ ਮਨੀ ਸਣੇ ਤਿੰਨ ਗ੍ਰਿਫ਼ਤਾਰ

07:58 AM Jun 23, 2024 IST

ਜਲੰਧਰ (ਪੱਤਰ ਪ੍ਰੇਰਕ): ਸਿਟੀ ਪੁਲੀਸ ਨੇ ਨਸ਼ਾ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ, ਡਰੱਗ ਮਨੀ ਤੇ ਵਾਹਨ ਬਰਾਮਦ ਕੀਤੇ ਹਨ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਵੱਲੋਂ ਸੂਚਨਾ ਦੇ ਆਧਾਰ ’ਤੇ ਲੰਮਾ ਪਿੰਡ ਤੋਂ ਜੰਡੂ ਸਿੰਘਾ ਸੜਕ ਨੇੜੇ ਨਾਕੇ ਦੌਰਾਨ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ’ਤੇ ਸਤੀਸ਼ ਸੁਮਨ ਕੋਲੋਂ ਕਿੱਲੋ ਹੈਰੋਇਨ ਬਰਾਮਦ ਹੋਈ। ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸੁਮਨ, ਬਲਕਾਰ ਸਿੰਘ ਮਿਲ ਕੇ ਹੈਰੋਇਨ ਵੇਚਦਾ ਹੈ। ਪੁਲੀਸ ਨੇ ਬਲਕਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 720 ਗ੍ਰਾਮ ਹੈਰੋਇਨ, 12 ਲੱਖ ਰੁਪਏ ਦੀ ਡਰੱਗ ਮਨੀ, ਆਈ-20 ਕਾਰ (ਪੀਬੀ 36-ਜੇ-9289) ਅਤੇ ਤੋਲਣ ਵਾਲੀ ਮਸ਼ੀਨ ਬਰਾਮਦ ਕੀਤੀ। ਇਸੇ ਕੇਸ ਵਿੱਚ ਕੁਲਵੰਤ ਰਾਮ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ, ਜਿਸ ਕੋਲੋਂ 280 ਗ੍ਰਾਮ ਹੈਰੋਇਨ, ਆਈ 20 ਕਾਰ ਬਰਾਮਦ ਹੋਈ ਹੈ।

Advertisement

Advertisement