For the best experience, open
https://m.punjabitribuneonline.com
on your mobile browser.
Advertisement

ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀ ਗੋਰਖਪੁਰ ਤੋਂ ਗ੍ਰਿਫ਼ਤਾਰ

09:03 AM Feb 05, 2024 IST
ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀ ਗੋਰਖਪੁਰ ਤੋਂ ਗ੍ਰਿਫ਼ਤਾਰ
ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ ਪੁਲੀਸ ਦੀ ਹਿਰਾਸਤ ’ਚ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 4 ਫਰਵਰੀ
ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਕੇਂਦਰੀ ਏਜੰਸੀਆਂ ਤੇ ਚੰਡੀਗੜ੍ਹ ਪੁਲੀਸ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਤੇ ਕਮਲਪ੍ਰੀਤ ਸਿੰਘ ਵਾਸੀ ਬਨੂੜ ਅਤੇ ਪ੍ਰੇਮ ਸਿੰਘ ਵਾਸੀ ਡੇਰਾਬੱਸੀ ਵਜੋਂ ਹੋਈ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਵਿਰੁੱਧ ਪੰਜਾਬ ਵਿੱਚ ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ ਤੇ ਅਸਲਾ ਐਕਟ ਤਹਿਤ ਕਈ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਨੇ 19 ਜਨਵਰੀ ਨੂੰ ਚੰਡੀਗੜ੍ਹ ਦੇ ਸੈਕਟਰ-5 ਵਿੱਚ ਸਥਿਤ ਇੱਕ ਵਪਾਰੀ ਦੇ ਘਰ ’ਤੇ ਗੋਲੀਆਂ ਚਲਾਈਆਂ ਸਨ। ਸ੍ਰੀ ਯਾਦਵ ਨੇ ਦੱਸਿਆ ਕਿ ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪੁਲੀਸ ਦੀ ਟੀਮ ਨੇ ਚੰਡੀਗੜ੍ਹ ਪੁਲੀਸ ਨਾਲ ਮਿਲ ਕੇ ਪਤਾ ਲਗਾਇਆ ਕਿ ਉਕਤ ਮੁਲਜ਼ਮ ਬਿਹਾਰ ਤੋਂ ਉੱਤਰ ਪ੍ਰਦੇਸ਼ ਜਾ ਰਹੇ ਹਨ। ਪੰਜਾਬ ਪੁਲੀਸ ਨੇ ਗੋਰਖਪੁਰ ਪੁਲੀਸ ਦੀ ਮਦਦ ਨਾਲ ਗੋਰਖਪੁਰ ਰੇਲਵੇ ਸਟੇਸ਼ਨ ਤੋਂ ਤਿੰਨਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁੱਢਲੀ ਤਫ਼ਤੀਸ਼ ਅਨੁਸਾਰ ਮੁਲਜ਼ਮ ਅੰਮ੍ਰਿਤਪਾਲ ਸਿੰਘ ਤੇ ਕਮਲਪ੍ਰੀਤ ਸਿੰਘ ਨੇ ਸੈਕਟਰ-5 ਚੰਡੀਗੜ੍ਹ ਸਥਿਤ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਇਕ ਵਪਾਰੀ ਦੇ ਘਰ ’ਤੇ ਗੋਲੀਆਂ ਚਲਾਈਆਂ ਸਨ, ਜਦਕਿ ਤੀਜੇ ਮੁਲਜ਼ਮ ਪ੍ਰੇਮ ਸਿੰਘ ਨੇ ਉਨ੍ਹਾਂ ਨੂੰ ਆਪਣੀ ਵਰਨਾ ਕਾਰ ਵਿੱਚ ਵਾਰਦਾਤ ਵਾਲੇ ਸਥਾਨ ਤੋਂ ਭਜਾਉਣ ਵਿੱਚ ਮਦਦ ਕੀਤੀ ਸੀ। ਇਸ ਉਪਰੰਤ ਤਿੰਨੋਂ ਮੁਲਜ਼ਮ ਗੋਲਡੀ ਬਰਾੜ ਦੇ ਨਿਰਦੇਸ਼ਾਂ ’ਤੇ 27 ਜਨਵਰੀ ਨੂੰ ਬਿਹਾਰ ਭੱਜ ਗਏ। ਇਹ ਤਿੰਨੋਂ ਬਿਹਾਰ ਦੇ ਪਿੰਡ ਛਿਤੌਲੀ ਵਿੱਚ ਦੱਸੀ ਗਈ ਛੁਪਣਗਾਹ ਵਿੱਚ ਜਾਣ ਹੋਣ ਤੋਂ ਪਹਿਲਾਂ ਦੋ ਦਿਨ ਗੁਰਦੁਆਰਾ ਪਟਨਾ ਸਾਹਿਬ ਵਿਖੇ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

Advertisement