ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਜਾਇਜ਼ ਕਲੋਨੀਆਂ ਕੱਟਣ ਦੇ ਦੋਸ਼ ਹੇਠ ਤਿੰਨ ਕੇਸ ਦਰਜ

06:45 AM Apr 08, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਅਪਰੈਲ
ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦਿਆਂ ਅਣ ਅਧਿਕਾਰਤ ਕਲੋਨੀਆਂ ਕੱਟਣ ਦੇ ਦੋਸ਼ ਹੇਠ ਤਿੰਨ ਕੇਸ ਦਰਜ ਕੀਤੇ ਹਨ। ਥਾਣਾ ਸਾਹਨੇਵਾਲ ਦੇ ਹੌਲਦਾਰ ਪਵਨਦੀਪ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਦੀ ਸ਼ਿਕਾਇਤ ’ਤੇ ਸੁਨੀਲ ਕੁਮਾਰ, ਦੀਪਕ ਸ਼ਰਮਾ ਅਤੇ ਸੁਨੀਲ ਕੁਮਾਰ ਵਾਸੀ ਸੈਕਟਰ-40 ਅਰਬਨ ਅਸਟੇਟ ਚੰਡੀਗੜ੍ਹ ਰੋਡ ਖ਼ਿਲਾਫ਼ ਪਿੰਡ ਸਾਹਨੇਵਾਲ ਦੀ ਜ਼ਮੀਨ ਵਿੱਚ ਅਣਅਧਿਕਾਰਤ ਕਲੋਨੀ ਕੱਟਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਜਮਾਲਪੁਰ ਦੇ ਥਾਣੇਦਾਰ ਬਰਿੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੇ ਗਲਾਡਾ ਅਧਿਕਾਰੀਆਂ ਦੀ ਸ਼ਿਕਾਇਤ ’ਤੇ ਪਿੰਡ ਸਾਹਿਬਾਣਾ ਦੀ ਤਕਰੀਬਨ 1.25 ਏਕੜ ਦੀ ਜ਼ਮੀਨ ਵਿੱਚ ਅਣ ਅਧਿਕਾਰਤ ਕਲੋਨੀ ਕੱਟਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਮੇਹਰਬਾਨ ਦੇ ਥਾਣੇਦਾਰ ਹੁਸਨ ਲਾਲ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਸੰਘਰਸ਼ਵੀਰ ਸਿੰਘ ਜੂਨੀਅਰ ਇੰਜੀਨੀਅਰ ਦਫ਼ਤਰ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਦੀ ਸ਼ਿਕਾਇਤ ’ਤੇ ਜੰਗ ਸਿੰਘ, ਸੁਖਜਿੰਦਰ ਸਿੰਘ, ਜੀਪੀਏ ਜੋਰਾ ਸਿੰਘ ਵਾਸੀਆਨ ਪਿੰਡ ਨੂਰਵਾਲਾ ਖ਼ਿਲਾਫ਼ ਪਿੰਡ ਨੂਰਵਾਲਾ ਵਿੱਚ ਬਾਲਾ ਜ਼ੀ-ਐਨਕਲੇਵ ਅਤੇ ਲਾਭ ਵਿਹਾਰ ਨਾਮ ਦੀ ਅਣਅਧਿਕਾਰਤ ਕਲੋਨੀ ਕੱਟਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ।

Advertisement

Advertisement