ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖਾਂ ਬਾਰੇ ਟਿੱਪਣੀ ਮਾਮਲੇ ’ਚ ਰਾਹੁਲ ਖ਼ਿਲਾਫ਼ ਤਿੰਨ ਕੇਸ ਦਰਜ

07:21 AM Sep 21, 2024 IST

ਰਾਏਪੁਰ, 20 ਸਤੰਬਰ
ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਹਾਲ ਹੀ ਵਿੱਚ ਅਮਰੀਕਾ ਯਾਤਰਾ ਦੌਰਾਨ ਕੀਤੀਆਂ ਟਿੱਪਣੀਆਂ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਛੱਤੀਸਗੜ੍ਹ ਦੇ ਵੱਖ ਵੱਖ ਜ਼ਿਲ੍ਹਿਆਂ ’ਚ ਤਿੰਨ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲੀਸ ਨੇ ਦੱਸਿਆ ਕਿ ਗਾਂਧੀ ਖ਼ਿਲਾਫ਼ ਦੁਰਗ ਜ਼ਿਲ੍ਹੇ ਦੇ ਕੋਤਵਾਲੀ ਥਾਣੇ ’ਚ ਅੱਜ ਕੇਸ ਦਰਜ ਕੀਤਾ ਗਿਆ ਹੈ, ਜਦਕਿ ਬੀਤੇ ਦਿਨ ਬਿਲਾਸਪੁਰ ਦੇ ਸਿਵਲ ਲਾਈਨਜ਼ ਥਾਣੇ ਅਤੇ ਰਾਏਪੁਰ ਦੇ ਸਿਵਲ ਲਾਈਨਜ਼ ਥਾਣੇ ’ਚ ਵੀ ਦੋ ਕੇਸ ਦਰਜ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਹਾਕਮ ਧਿਰ ਭਾਜਪਾ ਦੇ ਆਗੂਆਂ ਦੀਆਂ ਸ਼ਿਕਾਇਤਾਂ ’ਤੇ ਦੋਵੇਂ ਕੇਸ ਦਰਜ ਕੀਤੇ ਗਏ ਹਨ। ਪਾਰਟੀ ਦੇ ਆਗੂਆਂ ਵੱਲੋਂ ਸੂਬੇ ਦੇ ਹੋਰ ਜ਼ਿਲ੍ਹਿਆਂ ਦੇ ਥਾਣਿਆਂ ’ਚ ਵੀ ਅਜਿਹੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਗਾਂਧੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 299 ਤੇ 302 (ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ) ਤਹਿਤ ਕੇਸ ਦਰਜ ਕੀਤੇ ਗਏ ਹਨ। ਭਾਜਪਾ ਦੇ ਸੂਬਾਈ ਤਰਜਮਾਨ ਅਮਰਜੀਤ ਸਿੰਘ ਛਾਬੜਾ ਨੇ ਰਾਏਪੁਰ ਦੇ ਸਿਵਲ ਲਾਈਨਜ਼ ਥਾਣੇ ’ਚ ਦਰਜ ਕਰਵਾਈ ਆਪਣੀ ਸ਼ਿਕਾਇਤ ’ਚ ਕਿਹਾ ਕਿ ਗਾਂਧੀ ਦੇ ਬਿਆਨ ਨਾਲ ਭਾਰਤ ’ਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਭਾਰਤ ’ਚ ਸਿੱਖਾਂ ਨੂੰ ਦਸਤਾਰ ਸਜਾਉਣ, ਕੜਾ ਪਾਉਣ ਤੇ ਗੁਰਦੁਆਰੇ ਜਾਣ ’ਤੇ ਰੋਕ ਨਹੀਂ ਹੈ। -ਪੀਟੀਆਈ

Advertisement

ਬਿੱਟੂ ਦਾ ਸਿਰ ਵੱਢ ਕੇ ਲਿਆਉਣ ਵਾਲੇ ਨੂੰ ਇਨਾਮ ’ਚ ਜ਼ਮੀਨ ਦੇਣ ਦਾ ਐਲਾਨ

ਹੈਦਰਾਬਾਦ: ਤਿਲੰਗਾਨਾ ਦੇ ਕਾਂਗਰਸੀ ਵਿਧਾਇਕ ਵੇਦਮਾ ਬੋਜੂ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦਾ ‘ਸਿਰ ਵੱਢ ਕੇ ਲਿਆਉਣ’ ਵਾਲੇ ਨੂੰ ਇਨਾਮ ਵਿਚ ਆਪਣੀ ਪੁਸ਼ਤੈਨੀ ਸੰਪਤੀ (ਜ਼ਮੀਨ) ਦੇਣ ਦਾ ਐਲਾਨ ਕੀਤਾ ਹੈ। ਬਿੱਟੂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਭਾਰਤ ਵਿਚ ਸਿੱਖਾਂ ਦੀ ਹਾਲਤ ਬਾਰੇ ਅਮਰੀਕਾ ’ਚ ਦਿੱਤੇ ਬਿਆਨ ਦੇ ਹਵਾਲੇ ਨਾਲ ਗਾਂਧੀ ਨੂੰ ‘ਦੇਸ਼ ਦਾ ਨੰਬਰ ਇਕ ਅਤਿਵਾਦੀ’ ਦੱਸਿਆ ਸੀ। ਖਾਨਾਪੁਰ (ਰਾਖਵਾਂ) ਤੋਂ ਵਿਧਾਇਕ ਬੋਜੂ ਨੇ ਰਾਹੁਲ ਗਾਂਧੀ ਬਾਰੇ ਬਿੱਟੂ ਦੀ ਇਸ ਟਿੱਪਣੀ ਖਿਲਾਫ਼ ਕੀਤੇ ਰੋਸ ਮੁਜ਼ਾਹਰੇ ਦੌਰਾਨ ਕਿਹਾ ਕਿ ਜੋ ਕੋਈ ਬਿੱਟੂ ਦਾ ਸਿਰ ਵੱਢ ਕੇ ਲਿਆਏਗਾ ਉਹ ਉਸ ਨੂੰ ਆਪਣੀ ਜ਼ਮੀਨ ਦੇਣ ਲਈ ਤਿਆਰ ਹੈ। ਕਾਂਗਰਸੀ ਵਿਧਾਇਕ ਨੇ ਟੀਵੀ ਚੈਨਲਾਂ ਨੂੰ ਕਿਹਾ, ‘ਰਵਨੀਤ ਸਿੰਘ ਬਿੱਟੂ ਨੂੰ ਆਪਣੀਆਂ ਟਿੱਪਣੀਆਂ ਵਾਪਸ ਲੈਣੀਆਂ ਚਾਹੀਦੀਆਂ ਹਨ, ਜੇ ਉਸ ਨੇ ਅਜਿਹਾ ਨਾ ਕੀਤਾ ਤੇ ਮੈਂ ਉਸ ਦਾ ਸਿਰ ਵੱਢ ਦੇ ਲਿਆਉਣ ਵਾਲੇ ਨੂੰ ਆਪਣੀ ਪੁਸ਼ਤੈਨੀ 1.38 ਏਕੜ ਜ਼ਮੀਨ ਇਨਾਮ ਵਿਚ ਦੇਵਾਂਗਾ।’ -ਪੀਟੀਆਈ

ਕਾਂਗਰਸ 84 ਵਿੱਚ ਵੀ ਸਿੱਖਾਂ ਦਾ ਖ਼ੂਨ ਮੰਗਦੀ ਸੀ ਤੇ ਅੱਜ ਵੀ: ਬਿੱਟੂ

ਨਵੀਂ ਦਿੱਲੀ: ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕਾਂਗਰਸ ’84 ਵਿਚ ਵੀ ਸਿੱਖਾਂ ਦਾ ਖ਼ੂਨ ਮੰਗਦੀ ਸੀ ਤੇ ਅੱਜ ਵੀ ਮੰਗ ਰਹੀ ਹੈ। ਬਿੱਟੂ ਨੇ ਤਿਲੰਗਾਨਾ ਦੇ ਕਾਂਗਰਸੀ ਵਿਧਾਇਕ ਵੱਲੋਂ ਰੱਖੇ ਇਨਾਮ ਦੇ ਹਵਾਲੇ ਨਾਲ ਐਕਸ ’ਤੇ ਕਿਹਾ, ‘1984 ਤੋਂ 2024, ਕਾਂਗਰਸ ਨਹੀਂ ਬਦਲੀ। ਉਹ ਉਦੋਂ ਵੀ ਸਿੱਖਾਂ ਦਾ ਖ਼ੂਨ ਮੰਗਦੇ ਸਨ ਤੇ ਅੱਜ ਵੀ ਮੰਗ ਰਹੇ ਹਨ। ਖੜਗੇ ਜੀ ਮੁਹੱਬਤ ਕੀ ਦੁਕਾਨ?’’ -ਪੀਟੀਆਈ

Advertisement

Advertisement