ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵੇਂ ਫੌਜਦਾਰੀ ਕਾਨੂੰਨਾਂ ਤਹਿਤ ਤਿੰਨ ਕੇਸ ਦਰਜ

07:14 AM Jul 03, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਜੁਲਾਈ
ਕਮਿਸ਼ਨਰੇਟ ਪੁਲੀਸ ਨੇ ਵੱਖ-ਵੱਖ ਥਾਣਿਆਂ ’ਚ ਚਾਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਮੁਤਾਬਕ ਥਾਣਾ ਡੇਹਲੋਂ ਦੀ ਪੁਲੀਸ ਨੇ ਪਿੰਡ ਘਵੱਦੀ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਪਿੰਡ ਜਰਖੜ ਵਾਸੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਤੇ ਪਿੰਡ ਡੰਗੋਰੇ ਵਾਸੀ ਰਾਹੁਲ ਸਿੰਘ ਰਾਹਗੀਰਾਂ ਤੋਂ ਲੁੱਟ-ਖੋਹ ਕਰਦੇ ਹਨ ਤੇ ਚੋਰੀ ਕਰਨ ਦੇ ਆਦੀ ਹਨ ਜਿਸ ਤੋਂ ਬਾਅਦ ਪੁਲੀਸ ਨੇ ਨਾਕਾਬੰਦੀ ਦੌਰਾਨ ਦੋਵਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦੇ ਕਬਜ਼ੇ ’ਚੋਂ ਪੁਲੀਸ ਨੇ ਵਾਰਦਾਤਾਂ ਲਈ ਵਰਤਿਆ ਜਾਂਦਾ ਮੋਟਰਸਾਈਕਲ ਤੇ ਵੱਖ-ਵੱਖ ਲੁੱਟੇ ਹੋਏ ਤਿੰਨ ਮੋਬਾਈਲ ਬਰਾਮਦ ਕੀਤੇ। ਥਾਣਾ ਡੇਹਲੋਂ ਦੀ ਪੁਲੀਸ ਨੇ ਦੋਵਾਂ ਮੁਲਜ਼ਮਾਂ ਖਿਲਾਫ਼ ਭਾਰਤੀ ਨਿਆਂ ਕਾਨੂੰਨ ਦੀ ਧਾਰਾ 303 (2) 304 (2) ਤੇ 317 (2) ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮੁਲਜ਼ਮ ਰਾਹਗੀਰਾਂ ਤੋਂ ਹਥਿਆਰ ਦਿਖਾ ਲੁੱਟਾਂ ਖੋਹਾਂ ਕਰਦੇ ਸਨ।
ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲੀਸ ਨੇ ਨਾਕਾਬੰਦੀ ਕਰ ਕੇ ਇਲਾਕੇ ’ਚੋਂ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ, ਜਿਸ ਦੇ ਕਬਜ਼ੇ ’ਚੋਂ ਵਾਰਦਾਤਾਂ ਲਈ ਵਰਤੀ ਜਾਣ ਵਾਲੀ ਐਕਟਿਵਾ ਤੇ ਵੱਖ-ਵੱਖ ਕੰਪਨੀਆਂ ਦੇ 5 ਮੋਟਰਸਾਈਕਲ ਬਰਾਮਦ ਹੋਏ ਹਨ। ਪੁਲੀਸ ਨੇ ਇਸ ਮਾਮਲੇ ’ਚ ਫਿਲੌਰ ਦੇ ਮਨਦੀਪ ਸਿੰਘ ਖਿਲਾਫ਼ ਧਾਰਾ 305 ਦੇ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਅਨੁਸਾਰ ਮੁਲਜ਼ਮ ਇਲਾਕੇ ’ਚ ਹਥਿਆਰ ਦਿਖਾ ਕੇ ਸੁੰਨਸਾਨ ਇਲਾਕਿਆਂ ’ਚ ਰਾਹਗੀਰਾਂ ਤੋਂ ਲੁੱਟ-ਖੋਹ ਕਰਦਾ ਸੀ। ਮੁਲਜ਼ਮ ਨੂੰ ਹੰਬੜਾ ਰੋਡ ’ਤੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ ਹੈ। ਪੁਲੀਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ।

Advertisement

Advertisement
Advertisement