ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਣਕ ਦੇ ਨਾੜ ਨੂੰ ਲੱਗੀ ਅੱਗ ਕਾਰਨ ਤਿੰਨ ਪਸ਼ੂ ਝੁਲਸੇ

08:18 AM May 16, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 15 ਮਈ
ਪਿੰਡ ਮਹਿਤਪੁਰ ਵਿੱਚ ਕਣਕ ਦੇ ਨਾੜ ਨੂੰ ਲੱਗੀ ਅੱਗ ਨੇ ਨਾਲ ਲੱਗਦੇ ਗੁੱਜਰਾਂ ਦੇ ਡੇਰੇ ਨੂੰ ਆਪਣੀ ਚਪੇਟ ਵਿਚ ਲੈ ਲਿਆ। ਇਸ ਕਾਰਨ ਤਿੰਨ ਪਸ਼ੂ ਸੜ ਕੇ ਮਰ ਗਏ ਅਤੇ ਡੇਰੇ ਅੰਦਰ ਪਿਆ ਸਾਮਾਨ ਅੱਗ ਦੀ ਭੇਟ ਚੜ੍ਹ ਗਿਆ। ਅੱਗ ਲੱਗਣ ਕਾਰਨ ਕਈ ਮੁਰਗੀਆਂ ਵੀ ਸੜ ਗਈਆਂ। ਮੌਕੇ ’ਤੇ ਪੁੱਜੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ, ਸੋਨੂ ਮਹਿਤਪੁਰ ਤੇ ਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਤੇ ਵੈਟਰਨਰੀ ਡਾਕਟਰ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਡੇਰੇ ’ਚ ਰਹਿੰਦੇ ਮਿਸਰਦੀਨ, ਸ਼ਬੀਰ, ਮੁਹੰਮਦ ਹਸੀਨ, ਮੁਰਾਦਵੀਨ, ਇੱਕਰਾ, ਨਜ਼ੀਰਾ, ਰੇਸ਼ਮਾ, ਜਮੀਨਾ ਨੇ ਦੱਸਿਆ ਕਿ ਉਹ ਦੁੱਧ ਵੇਚ ਕੇ ਆਪਣਾ ਗੁਜ਼ਾਰਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਡੇਰੇ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮਦਦ ਮੰਗੀ ਹੈ।

Advertisement

Advertisement