ਡੀਯੂ ਵਿੱਚ ਤਿੰਨ ਰੋਜ਼ਾ ਸੰਮੇਲਨ ਦਾ ਆਗਾਜ਼
08:34 AM Nov 21, 2023 IST
Advertisement
ਨਵੀਂ ਦਿੱਲੀ: ਦਿੱਲੀ ਯੂਨੀਵਰਸਿਟੀ ਵਿੱਚ ਕਰਵਾਏ ਜਾ ਰਹੇ ਤਿੰਨ ਰੋਜ਼ਾ ‘ਇੰਡੀਆ ਮਸ਼ਰੂਮ ਸਮਿਟ 2023’ ਦੇ ਪਹਿਲੇ ਦਿਨ ਦੀ ਸ਼ੁਰੂਆਤ ਪ੍ਰਦਰਸ਼ਨੀ ਦੇ ਰਸਮੀ ਉਦਘਾਟਨ ਨਾਲ ਹੋਈ। ਇਸ ਮੌਕੇ ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਯੋਗੇਸ਼ ਸਿੰਘ ਮੁੱਖ ਮਹਿਮਾਨ ਵਜੋਂ ਅਤੇ ਵਿਸ਼ੇਸ਼ ਮਹਿਮਾਨ ਵਜੋਂ ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਕੱਤਰ ਅਤੁਲ ਕੁਮਾਰ ਤਿਵਾੜੀ ਹਾਜ਼ਰ ਹੋਏ। ਇਸ ਦੌਰਾਨ ਭਾਰਤੀ ਅਤੇ ਵਿਦੇਸ਼ੀ ਉਦਯੋਗ ਪ੍ਰਤੀਭਾਗੀਆਂ ਵੱਲੋਂ ਵੱਖ-ਵੱਖ ਸਟਾਲ ਲਗਾਏ ਗਏ। ਪ੍ਰੋ. ਯੋਗੇਸ਼ ਸਿੰਘ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਨੌਜਵਾਨਾਂ ਨੂੰ ਭਾਰਤ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ
Advertisement
Advertisement
Advertisement