ਪੰਜਾਬ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਤਿੰਨ ਦਿਨ ਲਈ ਛੁੱਟੀ
11:32 PM May 08, 2025 IST
ਆਤਿਸ਼ ਗੁਪਤਾ/ਕੁਲਦੀਪ ਸਿੰਘ
ਚੰਡੀਗੜ੍ਹ, 8 ਮਈ
Advertisement
ਪੰਜਾਬ ਸਰਕਾਰ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਵੱਧਦੇ ਤਣਾਅ ਨੂੰ ਵੇਖਦਿਆਂ ਸੂਬੇ ਵਿੱਚ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਛੁੱਟੀ ਕਰ ਦਿੱਤੀ ਹੈ।
Advertisement
ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਸੂਬੇ ਦੇ ਸਾਰੇ ਹੀ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ ਕਾਲਜ ਅਤੇ ਯੂਨੀਵਰਸਿਟੀਆਂ ਅਗਲੇ ਤਿੰਨ ਦਿਨ ਲਈ ਬੰਦ ਰਹਿਣਗੀਆਂ।
ਇਸ ਦੌਰਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ 9, 10 ਅਤੇ 12 ਮਈ, 2025 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।
ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਇਹ ਜਾਣਕਾਰੀ 'ਵਰਸਿਟੀ ਦੇ ਪ੍ਰੀਖਿਆਵਾਂ ਕੰਟਰੋਲਰ ਵੱਲੋਂ ਦਿੱਤੀ ਗਈ ਹੈ।
Advertisement