ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਜੀਪੀ ਤੇ ਆਈਜੀਪੀ ਰੈਂਕ ਦੇ ਅਫ਼ਸਰਾਂ ਦੀ ਤਿੰਨ ਰੋਜ਼ਾ ਮੀਟਿੰਗ ਭਲਕ ਤੋਂ

07:05 AM Jan 04, 2024 IST

ਨਵੀਂ ਦਿੱਲੀ: ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਇੰਸਪੈਕਟਰ ਜਨਰਲ (ਆਈਜੀਪੀ) ਰੈਂਕ ਦੇ ਅਧਿਕਾਰੀਆਂ ਦੀ ਤਿੰਨ ਰੋਜ਼ਾ ਮੀਟਿੰਗ ਜੈਪੁਰ ਵਿੱਚ 5 ਜਨਵਰੀ ਤੋਂ ਸ਼ੁਰੂ ਹੋ ਰਹੀ ਹੈ। ਇਸ ਮੀਟਿੰਗ ਵਿੱਚ ਜੰਮੂ ਕਸ਼ਮੀਰ ’ਚ ਅਤਿਵਾਦ, ਸਾਈਬਰ ਧੋਖਾਧੜੀ ਤੇ ਖਾਲਿਸਤਾਨ ਪੱਖੀ ਗਰੁਪਾਂ ਦੀਆਂ ਗਤੀਵਿਧੀਆਂ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ। ਸ੍ਰੀ ਮੋਦੀ ਨਿਰਧਾਰਿਤ ਸੈਸ਼ਨ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਦੇਸ਼ ਦੇ ਸਿਖਰਲੇ ਪੁਲੀਸ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ ਜਦੋਂ ਕਿ ਅਮਿਤ ਸਾਹ ਪੂਰੀ ਕਾਨਫਰੰਸ ਦੌਰਾਨ ਵੱਖ ਵੱਖ ਸੈਸ਼ਨਾਂ ਵਿੱਚ ਹਾਜ਼ਰ ਰਹਿਣਗੇ। ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਅਨੁਸਾਰ ਡੀਜੀਪੀ ਤੇ ਆਈਜੀਪੀ ਰੈਂਕ ਦੇ 250 ਅਧਿਕਾਰੀ ਫਿਜ਼ੀਕਲ ਤੌਰ ’ਤੇ ਕਾਨਫਰੰਸ ’ਚ ਸ਼ਾਮਲ ਹੋਣਗੇ ਜਦੋਂਕਿ 200 ਅਧਿਕਾਰੀ ਵਰਚੁਅਲੀ ਸ਼ਮੂਲੀਅਤ ਕਰਨਗੇ। -ਪੀਟੀਆਈ

Advertisement

Advertisement
Advertisement