ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਮੌਨਸੂਨ ਇਜਲਾਸ਼ ਸ਼ੁਰੂ

03:43 PM Sep 02, 2024 IST

ਚੰਡੀਗੜ੍ਹ, 2 ਸਤੰਬਰ
ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ। ਇਜਲਾਸ ਦੇ ਪਹਿਲੇ ਦਿਨ ਅੱਜ ਮਸ਼ਹੂਰ ਕਵੀ ਤੇ ਲੇਖਕ ਸੁਰਜੀਤ ਪਾਤਰ ਤੇ ਉਨ੍ਹਾਂ ਹੋਰ ਅਹਿਮ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਜਿਨ੍ਹਾਂ ਦਾ ਪਿਛਲੇ ਇਜਲਾਸ ਦੀ ਸਮਾਪਤੀ ਤੇ ਮੌਜੂਦਾ ਸੈਸ਼ਨ ਦੀ ਸ਼ੁਰੂਆਤ ਵਿਚਾਲੇ ਦੇਹਾਂਤ ਹੋ ਗਿਆ ਸੀ। ਇਸ ਦੌਰਾਨ ਵਿਧਾਨ ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਨੇ ਸ਼ਰਧਾਂਜਲੀਆਂ ਭੇਟ ਕਰਨ ਤੋਂ ਬਾਅਦ ਅੱਜ ਵਾਧੂ ਸਮਾਂ ਬੈਠਣ ਦਾ ਫੈਸਲਾ ਲਿਆ।

Advertisement

ਇਸ ਤਿੰਨ ਦਿਨਾ ਇਜਲਾਸ ਦੇ ਪਹਿਲੇ ਦਿਨ ਸਦਨ ਦੇ ਮੈਂਬਰਾਂ ਨੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ ਅਤੇ ਸੁਰਜੀਤ ਸਿੰਘ ਕੋਹਲੀ, ਸਾਬਕਾ ਸੰਸਦ ਮੈਂਬਰ ਕਮਲ ਚੌਧਰੀ, ਸਾਬਕਾ ਰਾਜ ਸਭਾ ਮੈਂਬਰ ਗੁਰਚਰਨ ਕੌਰ ਅਤੇ ਸਾਬਕ ਵਿਧਾਇਕ ਧਨਵੰਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਆਜ਼ਾਦੀ ਘੁਲਾਟੀਏ ਸਰਦੂਲ ਸਿੰਘ, ਕਸ਼ਮੀਰ ਸਿੰਘ, ਗੁਰਦੇਵ ਸਿੰਘ ਅਤੇ ਜਗਦੀਸ਼ ਪ੍ਰਸਾਦ ਨੂੰ ਵੀ ਯਾਦ ਕੀਤਾ ਗਿਆ। ਵਿਧਾਨ ਸਭਾ ਦਾ ਪਿਛਲਾ ਇਜਲਾਸ ਮਾਰਚ ਵਿੱਚ ਹੋਇਆ ਸੀ। ਵਿੱਛੜੀਆਂ ਰੂਹਾਂ ਦੀ ਯਾਦ ਵਿੱਚ ਕੁਝ ਦੇਰ ਲਈ ਮੌਨ ਰੱਖਿਆ ਗਿਆ।  -ਪੀਟੀਆਈ

Advertisement
Advertisement